ਸਿੱਖ ਪਰਿਵਾਰ ਤਿੰਨ ਜਾਂ ਉਸ ਤੋਂ ਵੱਧ ਬੱਚੇ ਪੈਦਾ ਕਰਨ ਬਾਰੇ ਸੋਚਣ- ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਦੀ ਲਗਾਤਾਰ ਘੱਟ ਰਹੀ ਅਬਾਦੀ &rsquoਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਗਿਣਤੀ ਵਿੱਚ ਆ ਰਹੀ ਕਮੀ ਕੌਮ ਲਈ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ, ਜਿਸ ਵੱਲ ਹਰੇਕ ਸਿੱਖ ਨੂੰ ਧਿਆਨ ਦੇਣ ਦੀ ਲੋੜ ਹੈ। ਜਥੇਦਾਰ ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਘੱਟੋ-ਘੱਟ ਤਿੰਨ ਜਾਂ ਉਸ ਤੋਂ ਵੱਧ ਬੱਚੇ ਪੈਦਾ ਕਰਨ ਬਾਰੇ ਸੋਚਣ, ਤਾਂ ਜੋ ਭਵਿੱਖ ਵਿੱਚ ਕੌਮ ਦੀ ਮਜ਼ਬੂਤੀ ਬਰਕਰਾਰ ਰਹਿ ਸਕੇ।
ਜਥੇਦਾਰ ਗੜਗੱਜ ਨੇ ਸਪਸ਼ੱਟ ਕੀਤਾ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤੀਆਂ ਗਈਆਂ ਸ਼ਿਕਾਇਤਾਂ ਤਖਤ ਸਾਹਿਬ ਦੇ ਵਿਚਾਰ ਅਧੀਨ ਹਨ। ਉਨ੍ਹਾਂ ਮੀਡੀਆ ਅਦਾਰਿਆਂ ਨੂੰ ਤਾਕੀਦ ਕੀਤੀ ਕਿ ਕਿਸੇ ਵੀ ਤਰ੍ਹਾਂ ਦਾ ਮੀਡੀਆ ਟਰਾਇਲ ਕਰਨ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੀਡੀਆ ਅਦਾਰਾ ਇਹਨਾਂ ਸ਼ਕਾਇਤਾਂ ਸਬੰਧੀ ਕੋਈ ਖ਼ਬਰ ਬਿਨ੍ਹਾਂ ਤੱਥਾਂ ਤੋਂ ਪ੍ਰਕਾਸ਼ਿਤ ਕਰਦਾ ਹੈ ਤਾਂ ਉਸ ਨੂੰ ਅਜਿਹੇ ਕੰਮਾਂ ਤੋ ਗੁਰੇਜ਼ ਕਰਨਾ ਚਾਹੀਦਾ ਹੈ।