ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਗ੍ਰਿਫ਼ਤਾਰ

ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਮਾਪਿਆਂ ਨੂੰ ਮੁਕਤਸਰ ਜ਼ਿਲ੍ਹਾ ਪੁਲੀਸ ਨੇ ਜਬਰਨ ਵਸੂਲੀ ਦੇ ਇੱਕ 2024 ਦੇ ਮਾਮਲੇ ਵਿੱਚ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀਆਂ ਸੂਬਾ ਪੁਲੀਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਵਿਰੁੱਧ ਤੇਜ਼ ਕੀਤੀ ਗਈ ਕਾਰਵਾਈ ਦੌਰਾਨ ਹੋਈਆਂ ਹਨ।

ਸਦਰ ਮੁਕਤਸਰ ਪੁਲੀਸ ਸਟੇਸ਼ਨ ਦੇ ਐੱਸਐੱਚਓ ਸਬ-ਇੰਸਪੈਕਟਰ ਦਰਸ਼ਨ ਸਿੰਘ ਨੇ 'ਟ੍ਰਿਬਿਊਨ ਸਮੂਹ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੋਲਡੀ ਬਰਾੜ ਦੇ ਪਿਤਾ ਅਤੇ ਮਾਤਾ ਨੂੰ ਅੰਮ੍ਰਿਤਸਰ ਤੋਂ ਉਦੇਕਰਨ ਪਿੰਡ ਦੇ ਇੱਕ ਵਸਨੀਕ ਦੇ ਬਿਆਨਾਂ &rsquoਤੇ ਦਰਜ ਜਬਰਨ ਵਸੂਲੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।