ਬਦਰੀਨਾਥ ਤੇ ਕੇਦਾਰਨਾਥ ਮੰਦਰਾਂ ਵਿੱਚ ਗੈਰ-ਹਿੰਦੂਆਂ ਦੇ ਦਾਖਲੇ ’ਤੇ ਪਾਬੰਦੀ ਲਗਾਉਣ ਦੀ ਤਿਆਰੀ
_27Jan26072838AM.jfif)
ਬਦਰੀਨਾਥ, ਕੇਦਾਰਨਾਥ ਅਤੇ ਗੰਗੋਤਰੀ ਮੰਦਰਾਂ ਵਿੱਚ ਗੈਰ-ਹਿੰਦੂਆਂ ਦੇ ਦਾਖਲੇ &rsquoਤੇ ਪਾਬੰਦੀ ਲੱਗ ਸਕਦੀ ਹੈ ਜਿਸ ਸਬੰਧੀ ਪ੍ਰਸਤਾਵ ਨੂੰ ਇਸ ਹਫ਼ਤੇ ਦੇ ਅੰਤ ਵਿੱਚ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਇੱਕ ਮੰਦਰ ਕਮੇਟੀ ਦੇ ਅਧਿਕਾਰੀ ਨੇ ਅੱਜ ਦੱਸਿਆ ਕਿ ਇਸ ਸਬੰਧੀ ਸਾਰੀਆਂ ਧਿਰਾਂ ਨੇ ਸਹਿਮਤੀ ਜਤਾ ਦਿੱਤੀ ਹੈ।
ਹਾਲਾਂਕਿ, ਚਾਰ ਪਵਿੱਤਰ ਸਥਾਨਾਂ ਵਿੱਚੋਂ ਇੱਕ ਯਮੁਨੋਤਰੀ ਮੰਦਰ ਕਮੇਟੀ ਨੇ ਹਾਲੇ ਤੱਕ ਇਸ ਮਾਮਲੇ &rsquoਤੇ ਕੋਈ ਫੈਸਲਾ ਨਹੀਂ ਹੈ। ਬਦਰੀਨਾਥ ਕੇਦਾਰਨਾਥ ਮੰਦਰ ਕਮੇਟੀ ਦੇ ਚੇਅਰਮੈਨ ਹੇਮੰਤ ਦਿਵੇਦੀ ਨੇ ਦੱਸਿਆ ਕਿ ਕਮੇਟੀ ਨੇ ਮੰਦਰ ਖੇਤਰਾਂ ਵਿੱਚ ਗੈਰ-ਹਿੰਦੂਆਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਬਾਰੇ ਸੰਤਾਂ, ਤੀਰਥ ਪੁਜਾਰੀਆਂ ਅਤੇ ਸਥਾਨਕ ਲੋਕਾਂ ਸਮੇਤ ਸਾਰੇ ਹਿੱਸੇਦਾਰਾਂ ਵਿਚਕਾਰ ਸਹਿਮਤੀ ਬਣਾ ਲਈ ਹੈ। ਗੰਗੋਤਰੀ ਮੰਦਰ ਕਮੇਟੀ ਪਹਿਲਾਂ ਹੀ ਆਪਣਾ ਫੈਸਲਾ ਲੈ ਚੁੱਕੀ ਹੈ।