ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਮਾਰਚ ਵਿੱਚ ਭਾਰਤ ਦਾ ਦੌਰਾ ਕਰਨਗੇ

ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਮਾਰਚ ਦੇ ਪਹਿਲੇ ਹਫ਼ਤੇ ਭਾਰਤ ਦਾ ਦੌਰਾ ਕਰਨ ਲਈ ਤਿਆਰ ਹਨ। ਇਸ ਦੌਰਾਨ ਦੋਵੇਂ ਦੇਸ਼ ਆਪਣੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕਈ ਮਾਮਲਿਆਂ &rsquoਤੇ ਗੱਲਬਾਤ ਕਰਨਗੇ ਤੇ ਸਮਝੌਤੇ ਸਹੀਬੰਦ ਕਰਨਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਯਾਤਰਾ ਦੌਰਾਨ ਯੂਰੇਨੀਅਮ, ਊਰਜਾ, ਖਣਿਜ ਅਤੇ ਮਸਨੂਈ ਬੌਧਿਕਤਾ ਦੇ ਮਾਮਲਿਆਂ &rsquoਤੇ ਸਮਝੌਤਿਆਂ &rsquoਤੇ ਦਸਤਖਤ ਹੋਣਗੇ।

ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਕੈਨੇਡਾ ਦੇ ਊਰਜਾ ਮੰਤਰੀ ਟਿਮ ਹਾਜਸਨ ਇਸ ਹਫ਼ਤੇ ਭਾਰਤ ਦਾ ਦੌਰਾ ਕਰ ਰਹੇ ਹਨ, ਜਿਨ੍ਹਾਂ ਨੇ ਪੁਸ਼ਟੀ ਕੀਤੀ ਹੈ ਕਿ ਪ੍ਰਧਾਨ ਮੰਤਰੀ ਕਾਰਨੀ ਭਾਰਤ ਦਾ ਦੌਰਾ ਕਰਨਗੇ ਪਰ ਇਸ ਸਬੰਧੀ ਹਾਲੇ ਤਕ ਅਧਿਕਾਰਤ ਤੌਰ &rsquoਤੇ ਤਰੀਕ ਨਹੀਂ ਐਲਾਨੀ ਗਈ।