ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਸਣੇ ਪੰਜ ਦੀ ਜਹਾਜ਼ ਹਾਦਸੇ ਦੌਰਾਨ ਮੌਤ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਚਾਰ ਹੋਰ ਵਿਅਕਤੀਆਂ ਦੀ ਬੁੱਧਵਾਰ ਸਵੇਰੇ ਪੁਣੇ ਜ਼ਿਲ੍ਹੇ ਵਿੱਚ ਇੱਕ ਜਹਾਜ਼ ਹਾਦਸੇ ਦੌਰਾਨ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਜੀਤ ਪਵਾਰ ਦਾ ਜਹਾਜ਼ ਪੁਣੇ ਦੇ ਬਾਰਾਮਤੀ ਇਲਾਕੇ ਵਿੱਚ ਲੈਂਡ ਕਰ ਰਿਹਾ ਸੀ। ਖ਼ਬਰਾਂ ਮੁਤਾਬਕ ਉਪ ਮੁੱਖ ਮੰਤਰੀ ਅਜੀਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ। ਵੇਰਵਿਆਂ ਅਨੁਸਾਰ ਲੈਂਡਿੰਗ ਸਮੇਂ ਇਹ ਜਹਾਜ਼ ਹਾਦਸਾ ਹੋਇਆ ਹੈ।
ਅਜੀਤ ਪਵਾਰ ਦੀ ਦੁਖਦਾਈ ਮੌਤ ਦੇ ਵੱਖ-ਵੱਖ ਸਿਆਸੀ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਉਨ੍ਹਾਂ ਦੇ ਸਸਕਾਰ ਵਿੱਚ ਸ਼ਾਮਲ ਹੋ ਸਕਦੇ ਹਨ।
ਉਧਰ ਕੇਂਦਰੀ ਹਵਾਬਾਜ਼ੀ ਮੰਤਰੀ ਕੇ.ਰਾਮਮੋਹਨ ਨਾਇਡੂ ਨੇ ਕਿਹਾ ਕਿ ਮੁੱਢਲੀ ਜਾਂਚ ਮੁਤਾਬਕ, ਹਾਦਸੇ ਮੌਕੇ ਬਾਰਾਮਤੀ ਹਵਾਈ ਅੱਡੇ ਦਿਸਣ ਹੱਦ ਘੱਟ ਸੀ। ਉਨ੍ਹਾਂ ਕਿਹਾ ਕਿ ਡੀਜੀਸੀਏ ਅਤੇ ਏਏਆਈਵੀ ਦੀਆਂ ਟੀਮਾਂ ਜਾਂਚ ਲਈ ਮੌਕੇ ਉੱਤੇ ਪਹੁੰਚ ਗਈਆਂ ਹਨ। ਉਨ੍ਹਾਂ ਕਿਹਾ, &ldquoਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਹਵਾਈ ਜਹਾਜ਼ ਵੱਲੋਂ ਲੈਡਿੰਗ ਦੀ ਕੋਸ਼ਿਸ਼ ਮੌਕੇ ਦਿਸਣਹੱਦ ਘੱਟ ਸੀ।