ਫਰਾਰ ਚੱਲ ਰਹੇ ਵਿਧਾਇਕ ਪਠਾਣਮਾਜਰਾ ‘ਤੇ ਐਕਸ਼ਨ- ਸਰਕਾਰੀ ਕੋਠੀ ਖਾਲੀ ਕਰਵਾਉਣ ਪਹੁੰਚੀ ਪੁਲਿਸ

ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਸਰਕਾਰੀ ਰਿਹਾਇਸ਼ ਖਾਲੀ ਕਰਵਾਈ ਜਾ ਰਹੀ ਹੈ। ਪੁਲਿਸ ਨੇ ਇਹ ਕਾਰਵਾਈ ਪਠਾਨਮਾਜਰਾ ਨੂੰ ਭਗੌੜਾ ਐਲਾਨੇ ਜਾਣ ਤੋਂ ਬਾਅਦ ਕੀਤੀ। ਇਸ ਕਾਰਵਾਈ ਰਾਹੀਂ ਪੁਲਿਸ ਪਠਾਨਮਾਜਰਾ &lsquoਤੇ ਆਤਮ ਸਮਰਪਣ ਕਰਨ ਲਈ ਦਬਾਅ ਪਾ ਰਹੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਰ ਖਾਲੀ ਕਰਨ ਦਾ ਨੋਟਿਸ ਪਹਿਲਾਂ ਹੀ ਲਗਾਇਆ ਗਿਆ ਸੀ। ਹਾਲਾਂਕਿ, ਨੋਟਿਸ ਦੇ ਬਾਵਜੂਦ ਰਿਹਾਇਸ਼ ਖਾਲੀ ਨਹੀਂ ਕੀਤੀ ਗਈ, ਜਿਸ ਕਾਰਨ ਪੁਲਿਸ ਵੱਲੋਂ ਇਸ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।ਰਿਪੋਰਟਾਂ ਮੁਤਾਬਕ ਕਾਰਵਾਈ ਸਮੇਂ ਵਿਧਾਇਕ ਦੀ ਪਤਨੀ ਘਰ ਦੇ ਅੰਦਰ ਮੌਜੂਦ ਸੀ। ਵੱਡੀ ਗਿਣਤੀ ਵਿੱਚ ਮਹਿਲਾ ਪੁਲਿਸ ਅਧਿਕਾਰੀਆਂ ਸਮੇਤ ਇੱਕ ਵੱਡੀ ਪੁਲਿਸ ਫੋਰਸ ਰਿਹਾਇਸ਼ ਵਿੱਚ ਦਾਖਲ ਹੋਈ। ਪ੍ਰਸ਼ਾਸਨ ਨੇ ਇਹ ਕਦਮ ਸਰਕਾਰੀ ਰਿਹਾਇਸ਼ਾਂ ਨੂੰ ਖਾਲੀ ਕਰਨ ਦੀ ਪ੍ਰਕਿਰਿਆ ਦੇ ਹਿੱਸੇ ਵਜੋਂ ਚੁੱਕਿਆ। ਮੌਕੇ &lsquoਤੇ ਪੁਲਿਸ ਬਲਾਂ ਦੀ ਮੌਜੂਦਗੀ ਕਾਰਨ ਇਲਾਕੇ ਵਿੱਚ ਹਲਚਲ ਵਾਲਾ ਮਾਹੌਲ ਪੈਦਾ ਹੋ ਗਿਆ । ਪੁਲਿਸ ਅਤੇ ਪ੍ਰਸ਼ਾਸਨ ਇਸ ਸਮੇਂ ਸਥਿਤੀ &lsquoਤੇ ਨਜ਼ਰ ਰੱਖ ਰਹੇ ਹਨ।