ਚੰਡੀਗੜ੍ਹ ’ਤੇ ਪੰਜਾਬ ਦਾ ਹੱਕ, ਧੱਕੇਸ਼ਾਹੀ ਨਹੀਂ ਸਹਾਂਗੇ: ਭਗਵੰਤ ਮਾਨ
_28Jan26080139AM.jfif)
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਚੰਡੀਗੜ੍ਹ &rsquoਤੇ ਸਿਰਫ਼ ਪੰਜਾਬ ਦਾ ਹੱਕ ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਪਹਿਲਾਂ ਹੀ ਕਈ ਧੱਕੇ ਕੀਤੇ ਹਨ ਤੇ ਹੁਣ ਹੋਰ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਕਿਸੇ ਨੂੰ ਵੀ ਪੰਜਾਬ ਦੇ ਹੱਕਾਂ &rsquoਤੇ ਡਾਕਾ ਮਾਰਨ ਦੀ ਇਜਾਜ਼ਤ ਨਹੀਂ ਦੇਵੇਗੀ। ਮੁੱਖ ਮੰਤਰੀ ਅੱਜ ਇਥੇ ਪਿੰਡ ਢੁੱਡੀਕੇ ਵਿਚ ਮਹਾਨ ਸੁਤੰਤਰਤਾ ਸੰਗਰਾਮੀ ਅਤੇ ਸਵਦੇਸੀ ਲਹਿਰ ਦੇ ਮੋਹਰੀ ਆਗੂ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੇ 161ਵੇ ਜਨਮ ਦਿਨ ਮੌਕੇ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਦੇਣ ਲਈ ਪਹੁੰਚੇ ਸਨ। ਮੁੱਖ ਮੰਤਰੀ ਨੇ ਲਾਇਬਰੇਰੀ ਅਤੇ ਇਤਿਹਾਸਕ ਸਥਾਨਾਂ ਦਾ ਦੌਰਾ ਵੀ ਕੀਤਾ। ਮੁੱਖ ਮੰਤਰੀ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਸੀਨੀਅਰ ਐਨਸੀਪੀ ਆਗੂ ਅਜੀਤ ਪਵਾਰ ਸਮੇਤ ਪੰਜ ਲੋਕਾਂ ਦੀ ਜਹਾਜ਼ ਹਾਦਸੇ ਵਿਚ ਮੌਤ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਲਾਲਾ ਲਾਜਪਤ ਰਾਏ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉੱਥੇ ਹੀ ਉਨ੍ਹਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਗਦਰੀ ਬਾਬਿਆਂ ਨੇ ਜਨਮ ਲਿਆ ਅਤੇ ਕਾਲੇ ਪਾਣੀ ਵਰਗੀਆਂ ਸਖ਼ਤ ਸਜ਼ਾਵਾਂ ਕਟੀਆਂ। ਲਾਲਾ ਲਾਜਪਤ ਰਾਏ ਦਾ ਬਲੀਦਾਨ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ। ਉਨ੍ਹਾਂ ਦਾ ਆਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਵਿਸ਼ੇਸ਼ ਯੋਗਦਾਨ ਰਿਹਾ।