ਗੁਰਦੁਆਰਾ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਮਾਸੀਮੀਨਾ (ਰੋਮ) ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਆਗਮਨ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ 01 ਫਰਵਰੀ ਨੂੰ

ਰੋਮ ਇਟਲੀ-(ਗੁਰਸ਼ਰਨ ਸਿੰਘ ਸੋਨੀ) ਸ਼੍ਰੋਮਣੀ ਭਗਤ ਧੰਨ ਧੰਨ ਸਤਿਗੁਰੂ
ਰਵਿਦਾਸ ਮਹਾਰਾਜ ਜੀ ਦਾ 649ਵਾਂ ਆਗਮਨ ਪੁਰਬ ਜਿੱਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ
ਵੱਲੋਂ ਬਹੁਤ ਹੀ ਸ਼ਰਧਾ, ਉਤਸ਼ਾਹ, ਸਤਿਕਾਰ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਉੱਥੇ
ਹੀ ਰਾਜਧਾਨੀ ਰੋਮ ਦੇ ਪ੍ਰਸਿੱਧ ਗੁਰਦੁਆਰਾ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ
ਮਾਸੀਮੀਨਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ
ਆਗਮਨ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਬਹੁਤ ਹੀ ਅਦਬ ਸਤਿਕਾਰ ਸਹਿਤ
ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ
ਜਾਣਕਾਰੀ ਦਿੰਦਿਆਂ ਕਿਹਾ ਕਿ 30 ਜਨਵਰੀ ਦਿਨ ਸ਼ੁੱਕਰਵਾਰ ਸਵੇਰੇ ਇਲਾਹੀ ਬਾਣੀ ਦੇ
ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ ਜਿਨ੍ਹਾਂ ਦੇ ਸੰਪੂਰਨਤਾ ਨਾਲ 01 ਫਰਵਰੀ
ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ । ਭੋਗ ਉਪਰੰਤ ਪੰਥ ਦੇ ਪ੍ਰਸਿੱਧ ਸੁਖਵੀਰ ਸਿੰਘ ਭੌਰ
ਦੇ ਢਾਡੀ ਜਥੇ ਵੱਲੋਂ ਅਪਣੀ ਤੇ ਦਮਦਾਰ ਆਵਾਜ਼ ਰਾਹੀਂ ਢਾਡੀ ਵਾਰਾਂ ਨਾਲ ਸੰਗਤਾਂ ਨੂੰ
ਨਿਹਾਲ ਕੀਤਾ ਜਾਵੇਗਾ । ਇਸ ਮੌਕੇ ਪ੍ਰਬੰਧਕਾਂ ਵੱਲੋਂ ਇਲਾਕੇ ਦੇ ਸਮੂਹ ਗੁਰਦੁਆਰਾ
ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀ ਤੇ ਹੋਰ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਤੇ
ਸਮੂਹ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ
ਬੇਨਤੀ ਕੀਤੀ ਗਈ ਹੈ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਗੁਰਬਾਣੀ ਸਰਵਣ ਕਰੋ ਤੇ
ਜੀਵਨ ਸਫ਼ਲਾਂ ਬਣਾਓ । ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤੇਗਾ ।