ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ

ਚੰਡੀਗੜ੍ਹ ਨਗਰ ਨਿਗਮ ਦੇ 29ਵੇਂ ਮੇਅਰ ਦੀ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਭਾਜਪਾ ਦੇ ਉਮੀਦਵਾਰ ਸੌਰਭ ਜੋਸ਼ੀ ਸ਼ਹਿਰ ਦੇ ਨਵੇਂ ਮੇਅਰ ਚੁਣੇ ਗਏ ਹਨ। 'ਆਪ' ਅਤੇ ਕਾਂਗਰਸ ਦੇ ਵੱਖ-ਵੱਖ ਚੋਣ ਲੜਨ ਦਾ ਸਿੱਧਾ ਫਾਇਦਾ ਭਾਜਪਾ ਨੂੰ ਮਿਲਿਆ, ਜਿਸ ਸਦਕਾ ਸੌਰਭ ਜੋਸ਼ੀ ਨੇ ਆਸਾਨੀ ਨਾਲ ਬਹੁਮਤ ਦਾ ਅੰਕੜਾ ਹਾਸਲ ਕਰ ਲਿਆ।