ਚੰਡੀਗੜ੍ਹ ’ਚ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਮੁਸਤੈਦ ਹੋ ਗਈਆਂ ਜਿਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਖਾਲੀ ਕਰਵਾ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਹ ਧਮਕੀ ਕਿਵੇਂ ਆਈ ਹੈ, ਇਸ ਬਾਰੇ ਕਿਸੇ ਵੀ ਅਧਿਕਾਰੀ ਵੱਲੋਂ ਕੁਝ ਵੀ ਕਹਿਣ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਵਲ ਸਕੱਤਰੇਤ ਵਿੱਚ ਧਮਕੀ ਮਿਲੇ ਹੋਣ ਕਰ ਕੇ ਸਾਰੇ ਮੁਲਾਜ਼ਮਾਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ ਅਤੇ ਵੱਡੀ ਗਿਣਤੀ ਪੁਲੀਸ ਮੁਲਾਜ਼ਮਾਂ ਵੱਲੋਂ ਸਕੱਤਰੇਤ ਦੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਲੰਘੇ ਦਿਨ ਚੰਡੀਗੜ੍ਹ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਹਾਲਾਂਕਿ ਉਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਅਤੇ ਪ੍ਰਸ਼ਾਸਨ ਨੇ ਸਾਂਝੇ ਤੌਰ &rsquoਤੇ ਕੰਮ ਕਰਦਿਆਂ ਸਕੂਲਾਂ ਨੂੰ ਖਾਲੀ ਕਰਵਾ ਕੇ ਤਲਾਸ਼ੀ ਮੁਹਿੰਮ ਚਲਾਈ ਪਰ ਅਜਿਹਾ ਕੁਝ ਵੀ ਨਹੀਂ ਮਿਲਿਆ। ਦੱਸਣਯੋਗ ਹੈ ਕਿ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਹਰਿਆਣਾ ਸਕੱਤਰੇਤ ਵਿੱਚ ਬੰਬ ਹੋਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।