ਅਖ਼ੀਰ ਯੁਵਰਾਜ ਸਿੰਘ ਨੇ ਦੱਸਿਆ ਸੰਨਿਆਸ ਲੈਣ ਦਾ ਅਸਲ ਕਾਰਨ

ਕ੍ਰਿਕਟ ਦਾ ਦਿੱਗਜ ਬਣਨ ਦੇ ਬਾਵਜੂਦ ਯੁਵਰਾਜ ਨੇ ਇੱਕ ਇੰਟਰਵਿਊ ਦੌਰਾਨ ਯਾਦ ਕੀਤਾ ਕਿ ਇੱਕ ਸਮਾਂ ਅਜਿਹਾ ਸੀ ਜਦੋਂ ਉਨ੍ਹਾਂ ਦੀ ਪ੍ਰਤਿਭਾ 'ਤੇ ਸਵਾਲ ਚੁੱਕੇ ਗਏ ਸਨ। ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਆਪਣੇ ਪੇਸ਼ੇਵਰ ਕਰੀਅਰ ਦੇ ਅੰਤਿਮ ਪੜਾਅ ਦੌਰਾਨ ਕ੍ਰਿਕਟ ਦਾ ਆਨੰਦ ਲੈਣਾ ਬੰਦ ਕਰ ਦਿੱਤਾ ਸੀ, ਇੱਥੋਂ ਤੱਕ ਕਿ ਉਨ੍ਹਾਂ ਨੇ ਆਪਣੇ ਆਪ ਤੋਂ ਇਹ ਸਵਾਲ ਕਰਨਾ ਸ਼ੁਰੂ ਕਰ ਦਿੱਤਾ ਸੀ ਕਿ ਉਹ ਖੇਡਣਾ ਕਿਉਂ ਜਾਰੀ ਰੱਖ ਰਹੇ ਹਨ।

ਭਾਰਤ ਦੇ ਮਹਾਨ ਵਾਈਟ-ਬਾਲ ਕ੍ਰਿਕਟਰਾਂ ਵਿੱਚੋਂ ਇੱਕ ਮੰਨੇ ਜਾਣ ਵਾਲੇ ਯੁਵਰਾਜ ਨੇ 2007 ਆਈਸੀਸੀ ਵਿਸ਼ਵ ਟੀ-20 ਅਤੇ 2011 ਓਡੀਆਈ ਵਿਸ਼ਵ ਕੱਪ ਵਿੱਚ ਭਾਰਤ ਦੀਆਂ ਜਿੱਤਾਂ ਵਿੱਚ ਅਹਿਮ ਭੂਮਿਕਾ ਨਿਭਾਈ ਸੀ। 2011 ਦੇ ਵਿਸ਼ਵ ਕੱਪ ਵਿੱਚ ਉਨ੍ਹਾਂ ਦਾ ਯੋਗਦਾਨ ਖਾਸ ਤੌਰ 'ਤੇ ਯਾਦਗਾਰ ਸੀ, ਕਿਉਂਕਿ ਉਨ੍ਹਾਂ ਨੇ 'ਪਲੇਅਰ ਆਫ ਦ ਟੂਰਨਾਮੈਂਟ' ਦਾ ਐਵਾਰਡ ਜਿੱਤਿਆ ਅਤੇ ਭਾਰਤ ਨੂੰ ਘਰੇਲੂ ਮੈਦਾਨ 'ਤੇ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਟੀਮ ਬਣਾਉਣ ਵਿੱਚ ਮਦਦ ਕੀਤੀ। ਇਸ ਪ੍ਰਾਪਤੀ ਨੂੰ ਹੋਰ ਵੀ ਕਮਾਲ ਦੀ ਗੱਲ ਇਹ ਸੀ ਕਿ ਬਾਅਦ ਵਿੱਚ ਖੁਲਾਸਾ ਹੋਇਆ ਕਿ ਯੁਵਰਾਜ ਪੂਰੇ ਟੂਰਨਾਮੈਂਟ ਦੌਰਾਨ ਕੈਂਸਰ ਨਾਲ ਜੂਝ ਰਹੇ ਸਨ।