ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਸਪੀਕਰ ਸੰਧਵਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹੱਕਾਂ ਲਈ ਲਿਖੀ ਚਿੱਠੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਤੋਂ ਠੀਕ ਇੱਕ ਦਿਨ ਪਹਿਲਾਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਇੱਕ ਵਿਸਥਾਰਤ ਪੱਤਰ ਲਿਖ ਕੇ ਪੰਜਾਬ ਦੇ ਲੰਬਿਤ ਪਏ ਅਹਿਮ ਮਸਲਿਆਂ &rsquoਤੇ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਸੰਧਵਾਂ ਨੇ ਸਭ ਤੋਂ ਪ੍ਰਮੁੱਖ ਤੌਰ &rsquoਤੇ &lsquoਬੰਦੀ ਸਿੰਘਾਂ&rsquo ਦਾ ਮੁੱਦਾ ਚੁੱਕਦਿਆਂ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਅਜੇ ਵੀ ਜੇਲ੍ਹਾਂ ਵਿੱਚ ਰੱਖਣਾ ਕੁਦਰਤੀ ਨਿਆਂ ਦੇ ਸਿਧਾਂਤਾਂ ਦੀ ਉਲੰਘਣਾ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਵੱਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ (RDF) ਨੂੰ ਜਾਰੀ ਕਰਨ ਦੀ ਮੰਗ ਕੀਤੀ, ਤਾਂ ਜੋ ਸੂਬੇ ਦੇ ਪੇਂਡੂ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ।