ਮਜੀਠੀਆ ਨੂੰ ਜੇਲ੍ਹ ਵਿਚ ਕੋਈ ਖਤਰਾ ਨਹੀਂ: ਭੁੱਲਰ
_31Jan26072121AM.jfif)
ਸੂਬੇ ਦੇ ਜੇਲ੍ਹ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਾਭਾ ਜੇਲ੍ਹ ਦਾ ਦੌਰਾ ਕੀਤਾ। ਉਨ੍ਹਾਂ ਵੱਲੋਂ ਅੱਜ ਕੈਦੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰੀ ਵਾਰੀ ਖਦਸ਼ੇ ਜਾਹਰ ਕੀਤੇ ਜਾਣ ਬਾਰੇ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਕੋਈ ਖਤਰਾ ਨਹੀਂ ਹੈ ਤੇ ਉਨ੍ਹਾਂ ਨੂੰ ਇੱਕ ਹਾਈ ਸਕਿਉਰਿਟੀ ਜ਼ੋਨ ਵਿੱਚ ਰੱਖਿਆ ਗਿਆ ਹੈ ਜਿਥੇ ਸੁਪਰਡੈਂਟ ਲਗਾਤਾਰ ਨਿਗਰਾਨੀ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਿਕਰਮ ਮਜੀਠੀਆ ਬਾਰੇ ਪਰਿਵਾਰ ਨੂੰ ਨਿਸਚਿੰਤ ਹੋ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਸੁਰੱਖਿਆ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਹੈ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿੱਚ ਅਪਰਾਧ ਲਈ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਦੇ ਗੈਂਗਸਟਰਾਂ ਨਾਲ ਸਬੰਧਾਂ ਨੇ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗਾੜਿਆ। ਹੁਣ ਵੀ ਉਹੀ ਅਨਸਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪੁਲੀਸ ਨੂੰ ਸਿਆਸੀ ਦਬਾਅ ਤੋਂ ਮੁਕਤ ਕਰ ਕੇ ਗੈਂਗਸਟਰਾਂ ਨਾਲ ਨਜਿੱਠਣ ਲਈ ਖੁੱਲ੍ਹ ਦਿੱਤੀ ਹੋਈ ਹੈ।