ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਇੱਕ ਦਿਨ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦਾ ਧਮਕੀ ਭਰਿਆ ਈਮੇਲ ਮਿਲਿਆ ਹੈ। ਈਮੇਲ ਵਿੱਚ ਲਿਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਬੰਬ ਬਲਾਸਟ ਕੀਤਾ ਜਾਵੇਗਾ। ਇਹ ਮੇਲ ਬਿੱਲੀ ਹਾਲ ਦੇ ਨਾਮ ਤੋਂ ਭੇਜਿਆ ਗਿਆ ਹੈ। ਉਸ ਵਿੱਚ ਲਿਖਿਆ ਹੈ ਕਿ ਅਸੀਂ ਗੁਰੂ ਰਵਿਦਾਸ ਜੀ ਨੂੰ ਪੂਰਾ ਸਮਰਥਨ ਦਿੰਦੇ ਹਾਂ ਪਰ ਦੇਸ਼ ਦੇ ਪ੍ਰਧਾਨ ਮੰਤਰੀ ਖਾਲਿਸਤਾਨ ਪੱਖੀ ਵਿਅਕਤੀਆਂ ਦੇ ਕੱਟੜ ਦੁਸ਼ਮਣ ਹਨ। ਖਾਲਿਸਤਾਨ ਪੱਖੀ ਵਿਅਕਤੀਆਂ ਦਾ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨਾਲ ਕੋਈ ਗਿਲਾ ਸ਼ਿਕਵਾ ਨਹੀਂ ਹੈ।

ਈਮੇਲ ਵਿੱਚ ਨਿਝਰ ਦੀ ਮੌਤ ਲਈ ਕੌਣ ਜਿੰਮੇਵਾਰ ਹੈ ਬਾਰੇ ਵੀ ਲਿਖਿਆ ਗਿਆ ਹੈ। ਈਮੇਲ ਮਿਲਣ ਸਬੰਧੀ ਕੈਂਬਰਿਜ ਸਕੂਲ ਦੇ ਪ੍ਰਬੰਧਕਾਂ ਵੱਲੋਂ ਪੁਲੀਸ ਨੂੰ ਸੂਚਨਾ ਦੇਣ ਉਪਰੰਤ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਸਤਰਕ ਹੋ ਗਈਆਂ ਹਨ ਅਤੇ ਸਕੂਲਾਂ ਦੀ ਜਾਂਚ ਲਈ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।