ਸਰਕਾਰਾਂ ਤਾਂ ਚਾਹੁੰਦੀਆਂ ਸਨ ਕਿ ਮੈਂ ਬਾਹਰ ਨਾ ਆਵਾਂ: ਮਜੀਠੀਆ

ਸ਼੍ਰ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਬੀਤੇ ਦਿਨ ਰਾਹਤ ਦੇ ਦਿੱਤੀ ਸੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਅੱਜ ਦੁਪਹਿਰ 2.24 ਵਜੇ ਜੇਲ੍ਹ ਵਿਚੋਂ ਰਿਹਾਅ ਹੋ ਗਏ।
ਇਹ ਪਤਾ ਲੱਗਿਆ ਹੈ ਕਿ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਬਿਕਰਮ ਪਹਿਲੇ ਗੇਟ ਤੋਂ ਮੁੱਖ ਗੇਟ ਤਕ ਪੈਦਲ ਹੀ ਆਏ ਤੇ ਉਸ ਤੋਂ ਬਾਅਦ ਉਨ੍ਹਾਂ ਦੇ ਜੇਲ੍ਹ ਵਿਚੋਂ ਬਾਹਰ ਆਉਣ &rsquoਤੇ ਅਕਾਲੀ ਆਗੂਆਂ ਨੇ ਉਨ੍ਹਾਂ ਦੇ ਹੱਕ ਵਿਚ ਨਾਅਰੇ ਲਾਏ। ਇਸ ਮੌਕੇ ਗੇਟ ਦੇ ਬਾਹਰ ਵੱਡੀ ਗਿਣਤੀ ਸਮਰਥਕ ਆਏ ਤੇ ਇਸ ਦੌਰਾਨ ਬਿਕਰਮ ਮੁੱਛਾਂ ਨੂੰ ਤਾਅ ਦਿੰਦੇ ਨਜ਼ਰ ਆਏ।
ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿਚੋਂ ਬਾਹਰ ਆਉਂਦਿਆਂ ਕਿਹਾ ਕਿ ਸਰਕਾਰਾਂ ਤਾਂ ਚਾਹੁੰਦੀਆਂ ਸਨ ਕਿ ਇਹ ਜਿਊਂਦਾ ਬਾਹਰ ਹੀ ਨਾ ਆਵੇ ਪਰ ਰੱਬ ਦੀ ਮਿਹਰ ਸਦਕਾ ਤੁਹਾਡੇ ਦਰਮਿਆਨ ਹਨ। ਉਨ੍ਹਾਂ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਜੇਲ੍ਹ ਦੌਰਾਨ ਉਨ੍ਹਾਂ ਨੂੰ ਵਾਹਿਗੁਰੂ ਨੇ ਬਹੁਤ ਬਲ ਬਖਸ਼ਿਆ। ਉਨ੍ਹਾਂ ਇਸ ਮੌਕੇ &lsquoਆਪ&rsquo ਸਰਕਾਰ &rsquoਤੇ ਵੀ ਨਿਸ਼ਾਨੇ ਸੇਧੇ।