ਐੱਸ ਜੀ ਪੀ ਸੀ ਪ੍ਰਧਾਨ ਧਾਮੀ ਵੱਲੋਂ ਨੇ ਮਜੀਠੀਆ ਨਾਲ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਪ੍ਰਧਾਨ ਬਿਕਰਮ ਮਜੀਠੀਆ ਅਤੇ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਲੰਘੇ ਦਿਨ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਉੱਤੇ ਪਹੁੰਚੇ ਸਨ। ਇਸ ਤੋਂ ਬਾਅਦ ਅੱਜ ਸਾਰਾ ਦਿਨ ਮਜੀਠੀਆ ਨੂੰ ਮਿਲਣ ਲਈ ਰਾਜਸੀ ਆਗੂ ਪਹੁੰਚਦੇ ਰਹੇ।