ਗੋਲਡੀ ਬਰਾੜ ਦੇ ਪਿਤਾ ਨੂੰ ਮਿਲੀ ਹਸਪਤਾਲੋਂ ਛੁੱਟੀ, ਪੇਟ ਦਰਦ ਦੀ ਸ਼ਿਕਾਇਤ ‘ਤੇ ਕਰਾਇਆ ਸੀ ਭਰਤੀ

ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਨੂੰ ਬੁੱਧਵਾਰ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹੁਣ ਉਸ ਨੂੰ ਪੁਲਿਸ ਵਾਰੰਟ &lsquoਤੇ ਕਪੂਰਥਲਾ ਲਿਜਾਇਆ ਜਾ ਰਿਹਾ ਹੈ।

ਸ਼ਮਸ਼ੇਰ ਸਿੰਘ ਨੂੰ ਤਿੰਨ ਦਿਨ ਪਹਿਲਾਂ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਉਸ ਦੀ ਖਰਾਬ ਸਿਹਤ ਕਾਰਨ ਉਸ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਤਿੰਨ ਦਿਨ ਹਸਪਤਾਲ ਵਿੱਚ ਰਹਿਣ ਤੋਂ ਬਾਅਦ ਉਸਨੂੰ ਛੁੱਟੀ ਦੇ ਦਿੱਤੀ ਗਈ।

ਹਸਪਤਾਲ ਦੇ ਬਾਹਰ ਭਾਰੀ ਪੁਲਿਸ ਤਾਇਨਾਤ ਸੀ। ਨਾ ਤਾਂ ਪੁਲਿਸ ਅਧਿਕਾਰੀ ਅਤੇ ਨਾ ਹੀ ਹਸਪਤਾਲ ਦੇ ਡਾਕਟਰ ਇਸ ਮਾਮਲੇ &lsquoਤੇ ਕੋਈ ਟਿੱਪਣੀ ਕਰਨ ਲਈ ਤਿਆਰ ਹਨ।