ਦਿੱਲੀ ਵਿਧਾਨ ਸਭਾ ਨੇ ਪੰਜਾਬ ਦੇ ਅਧਿਕਾਰੀਆਂ ਤੋਂ 12 ਫਰਵਰੀ ਤੱਕ ਜਵਾਬ ਮੰਗਿਆ
_05Feb26060918AM.jfif)
ਦਿੱਲੀ ਵਿਧਾਨ ਸਭਾ ਸਕੱਤਰੇਤ ਨੇ ਵੀਰਵਾਰ ਨੂੰ ਆਲੋਕ ਸ਼ੇਖਰ, ਵਧੀਕ ਮੁੱਖ ਸਕੱਤਰ (ਗ੍ਰਹਿ-II ਸ਼ਾਖਾ), ਡੀ.ਜੀ.ਪੀ. ਗੌਰਵ ਯਾਦਵ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੂੰ ਪੱਤਰ ਜਾਰੀ ਕਰਕੇ ਆਤਿਸ਼ੀ ਦੀ ਇੱਕ ਕਥਿਤ ਵੀਡੀਓ ਦੇ ਸਬੰਧ ਵਿੱਚ ਐੱਫ ਆਈ ਆਰ ਦਰਜ ਕੀਤੇ ਜਾਣ ਦੇ ਮਾਮਲੇ ਵਿੱਚ 12 ਫਰਵਰੀ ਤੋਂ ਪਹਿਲਾਂ ਵਿਸ਼ੇਸ਼ ਅਧਿਕਾਰ ਕਮੇਟੀ (Committee of Privileges) ਸਾਹਮਣੇ ਆਪਣੇ ਜਵਾਬ ਦਾਖਲ ਕਰਨ ਲਈ ਕਿਹਾ ਹੈ।
ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਸਿੱਖ ਗੁਰੂਆਂ ਵਿਰੁੱਧ ਕਥਿਤ ਟਿੱਪਣੀਆਂ ਨਾਲ ਸਬੰਧਤ ਚੱਲ ਰਹੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵਿਰੁੱਧ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਅਤੇ ਮਾਣਹਾਨੀ ਦਾ ਪਹਿਲੀ ਨਜ਼ਰੇ (prima facie) ਮਾਮਲਾ ਪਾਇਆ ਹੈ। ਅਧਿਕਾਰਤ ਗੱਲਬਾਤ(ਰਾਬਤੇ) ਅਨੁਸਾਰ ਸਪੀਕਰ ਨੇ ਪੰਜਾਬ ਪੁਲੀਸ ਅਧਿਕਾਰੀਆਂ ਦੀਆਂ ਕਾਰਵਾਈਆਂ, ਉਨ੍ਹਾਂ ਦੇ ਜਵਾਬਾਂ ਅਤੇ ਕੁਝ ਦਸਤਾਵੇਜ਼ ਸਾਂਝੇ ਕਰਨ ਤੋਂ ਇਨਕਾਰ ਕਰਨ ਦੀ ਜਾਂਚ ਤੋਂ ਬਾਅਦ ਇਹ ਸਿੱਟਾ ਕੱਢਿਆ ਹੈ ਕਿ ਇੱਥੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਹੋਈ ਜਾਪਦੀ ਹੈ।