ਅਕਾਲੀ ਵਰਕਰਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੁੱਚੀ ਕੋਰ ਕਮੇਟੀ ਅੱਜ ਦੁਪਹਿਰ ਵੇਲੇ ਚੰਡੀਗੜ੍ਹ ਦੇ ਸੈਕਟਰ ਨੌਂ ਸਥਿਤ ਡੀਜੀਪੀ ਪੰਜਾਬ ਦੇ ਦਫਤਰ ਪੁੱਜੀ। ਸ਼੍ਰੋਮਣੀ ਅਕਾਲੀ ਦਲ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਆਗੂਆਂ ਨੂੰ ਜਲਦ ਤੋਂ ਜਲਦ ਚੰਡੀਗੜ੍ਹ ਦੇ ਸੈਕਟਰ ਨੌਂ ਸਥਿਤ ਪੰਜਾਬ ਦੇ ਡੀਜੀਪੀ ਦਫਤਰ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਜੀਪੀ ਪੰਜਾਬ ਦੇ ਦਫਤਰ ਦੇ ਬਾਹਰ ਧਰਨਾ ਲਗਾਉਣ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਕਰਕੇ ਇੱਕ ਪਾਸੇ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੁੱਚੀ ਕੋਰ ਕਮੇਟੀ ਡੀਜੀਪੀ ਪੰਜਾਬ ਨਾਲ ਮੁਲਾਕਾਤ ਕਰਨ ਲਈ ਡੀਜੀਪੀ ਦਫਤਰ ਪਹੁੰਚੀ ਹੋਈ ਹੈ ਤਾਂ ਦੂਜੇ ਪਾਸੇ ਯੂਥ ਅਕਾਲੀ ਦਲ ਦੇ ਤਿੰਨ ਜ਼ਿਲ੍ਹਿਆਂ ਦੇ ਆਗੂਆਂ ਨੂੰ ਡੀਜੀਪੀ ਪੰਜਾਬ ਦੇ ਦਫਤਰ ਵਿੱਚ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।