ਭਾਬੀ ਕਮਲ ਕੌਰ ਕਤਲ ਕੇਸ ਮਾਮਲੇ ’ਚ ਮੁੱਖ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬਠਿੰਡਾ ਵਿੱਚ ਹੋਏ ਇਨਫਲੂਐਂਸਰ ਭਾਬੀ ਕਮਲ ਕੌਰ ਦੇ ਕਤਲ ਮਾਮਲੇ &rsquoਚ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਅਤੇ ਅਸਲਾ ਐਕਟ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਕ ਇਹ ਗ੍ਰਿਫ਼ਤਾਰੀ ਪੁਲੀਸ ਲਈ ਵੱਡੀ ਕਾਮਯਾਬੀ ਹੈ। ਰਣਜੀਤ ਸਿੰਘ ਦੋ ਹੈਂਡ ਗ੍ਰਨੇਡ ਅਤੇ ਇੱਕ ਪਿਸਤੌਲ ਦੀ ਬਰਾਮਦਗੀ ਨਾਲ ਜੁੜੇ ਹਾਈ-ਪ੍ਰੋਫ਼ਾਈਲ ਮਾਮਲਿਆਂ ਵਿੱਚ ਕਾਫ਼ੀ ਸਮੇਂ ਤੋਂ ਭਗੌੜਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜ਼ਮਾਨਤ ਮਿਲਣ ਤੋਂ ਬਾਅਦ ਫਰਾਰ ਸੀ ਅਤੇ ਗ੍ਰਿਫ਼ਤਾਰੀ ਦੇ ਡਰ ਤੋਂ ਲੁਕਿਆ ਹੋਇਆ ਸੀ। ਇੱਕ ਖਾਸ ਕਾਰਵਾਈ ਦੌਰਾਨ ਉਸ ਨੂੰ ਕਾਬੂ ਕੀਤਾ ਗਿਆ ਹੈ।