ਅਮਰੀਕਾ ਦੇ ਓਰੇਗਨ ’ਚ ਵਾਰੰਟ ਤੋਂ ਬਿਨਾਂ ਗ੍ਰਿਫ਼ਤਾਰੀ ’ਤੇ ਰੋਕ

ਇੱਥੋਂ ਦੀ ਇਕ ਅਦਾਲਤ ਨੇ ਕਿਹਾ ਕਿ ਓਰੇਗਨ ਵਿੱਚ ਜਦੋਂ ਤਕ ਸ਼ੱਕੀ ਵਿਅਕਤੀ ਭੱਜਣ ਦੀ ਕੋਸ਼ਿਸ਼ ਨਾ ਕਰਨ ਤਦ ਤਕ ਅਮਰੀਕੀ ਇਮੀਗ੍ਰੇਸ਼ਨ ਏਜੰਟ ਬਿਨਾਂ ਵਾਰੰਟ ਦੇ ਇਨ੍ਹਾਂ ਨੂੰ ਗ੍ਰਿਫ਼ਤਾਰ ਨਾ ਕਰਨ। ਇਸ ਸਬੰਧੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਇਸ ਵਰਤਾਰੇ ਕਾਰਨ ਲੋਕਾਂ ਵਿਚ ਰੋਸ ਹੈ। ਯੂਐਸ ਜ਼ਿਲ੍ਹਾ ਜੱਜ ਮੁਸਤਫਾ ਕਸੁਭਾਈ ਨੇ ਕਿਹਾ ਕਿ ਜੇ ਇਸ ਸਬੰਧੀ ਲੋਕ ਪੁਲੀਸ ਨਾਲ ਸਹਿਯੋਗ ਕਰ ਰਹੇ ਹਨ ਤਾਂ ਉਨ੍ਹਾਂ &rsquoਤੇ ਸਖਤੀ ਨਾ ਕੀਤੀ ਜਾਵੇ। ਇਸ ਤੋਂ ਪਹਿਲਾਂ ਹੋਮਲੈਂਡ ਸਕਿਓਰਿਟੀ ਵਿਭਾਗ ਨੇ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਪਰਵਾਸੀਆਂ ਖ਼ਿਲਾਫ਼ ਕਾਰਵਾਈ ਤੇਜ਼ ਕੀਤੀ ਸੀ।