ਰੂਸ ਦਾ ਵੱਡਾ ਬਿਆਨ: ਭਾਰਤ ਕਿਸੇ ਵੀ ਦੇਸ਼ ਤੋਂ ਤੇਲ ਖਰੀਦਣ ਲਈ ਆਜ਼ਾਦ
_05Feb26061802AM.jfif)
ਰੂਸ ਨੇ ਸਪੱਸ਼ਟ ਕੀਤਾ ਕਿ ਭਾਰਤ ਆਪਣੀਆਂ ਤੇਲ ਲੋੜਾਂ ਲਈ ਕਿਸੇ ਵੀ ਸਪਲਾਇਰ ਦੀ ਚੋਣ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹੈ ਅਤੇ ਇਸ ਵਿੱਚ ਕੁਝ ਵੀ ਨਵਾਂ ਨਹੀਂ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਦਾਅਵੇ &rsquoਤੇ ਪ੍ਰਤੀਕਿਰਿਆ ਦਿੰਦਿਆਂ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਰੂਸੀ ਤੇਲ ਛੱਡ ਕੇ ਅਮਰੀਕਾ ਤੋਂ ਤੇਲ ਖਰੀਦਣ ਲਈ ਸਹਿਮਤ ਹੋ ਗਏ ਹਨ, ਕ੍ਰੈਮਲਿਨ ਦੇ ਬੁਲਾਰੇ ਦਿਮਿਤਰੀ ਪੈੱਸਕੋਵ ਨੇ ਕਿਹਾ ਕਿ ਰੂਸ ਭਾਰਤ ਲਈ ਤੇਲ ਦਾ ਇਕਲੌਤਾ ਸਰੋਤ ਨਹੀਂ ਰਿਹਾ।
ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਹੋਰਨਾਂ ਦੇਸ਼ਾਂ ਤੋਂ ਤੇਲ ਖਰੀਦਦਾ ਰਿਹਾ ਹੈ, ਇਸ ਲਈ ਸਪਲਾਇਰਾਂ ਵਿੱਚ ਵਿਭਿੰਨਤਾ ਲਿਆਉਣਾ ਇੱਕ ਆਮ ਪ੍ਰਕਿਰਿਆ ਹੈ। ਰੂਸੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਨੇ ਵੀ ਭਰੋਸਾ ਜਤਾਇਆ ਕਿ ਰੂਸੀ ਹਾਈਡਰੋਕਾਰਬਨ ਦੀ ਖਰੀਦ ਭਾਰਤ ਅਤੇ ਰੂਸ ਦੋਵਾਂ ਲਈ ਲਾਹੇਵੰਦ ਹੈ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਸਥਿਰਤਾ ਬਣਾਈ ਰੱਖਣ ਵਿੱਚ ਮਦਦ ਕਰਦੀ ਹੈ।