ਗੁਰੂ ਹਰਿਰਾਇ ਸਾਹਿਬ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਸ਼ਾਲ ਧਾਰਮਿਕ ਸਮਾਗਮ

ਲੈਸਟਰ (ਇੰਗਲੈਂਡ)  ਸੁਖਜਿੰਦਰ ਸਿੰਘ ਢੱਡੇ-)ਧਰਮ ਪ੍ਰਚਾਰ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਸਮੇਸ਼ ਸਾਹਿਬ ਲੈਸਟਰ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਅਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਪਾਵਨ ਜਨਮ ਦਿਹਾੜਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਗੁਰੂ ਘਰ ਦੇ ਸ਼ਰਧਾਲੂ ਸ ਹਾਕਮ ਸਿੰਘ ਦੇ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਪਰੰਤ ਵਿਸਾਲ ਧਾਰਮਿਕ ਦੀਵਾਨ ਸਜਾਇਆ ਗਿਆ। ਜਿਸ ਵਿੱਚ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ,ਭਾਈ ਸੁਖਜਿੰਦਰ ਸਿੰਘ, ਭਾਈ ਮਨ ਮਿੰਦਰ ਸਿੰਘ, ਭਾਈ ਹਰਜਿੰਦਰ ਸਿੰਘ, ਬਲਵੰਤ ਸਿੰਘ ਲਿਤਰਾ ਵਾਲੇ, ਪੰਥਕ ਵਿਦਵਾਨ ਗਿਆਨੀ ਸੁਖਚੈਨ ਸਿੰਘ ਦਮਦਮੀ ਟਕਸਾਲ, ਭਾਈ ਸਰਬਜੀਤ ਸਿੰਘ, ਭਾਈ ਰਣਧੀਰ ਸਿੰਘ ਸੰਭਲ ਅਤੇ ਹੋਰ ਵੱਖ ਵੱਖ ਜਥਿਆ ਵੱਲੋਂ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਦੇ ਨਿਹਾਲ ਕੀਤਾ ਗਿਆ। ਇਸ ਇਸ ਮੌਕੇ ਤੇ ਗੁਰੂ ਘਰ ਦੇ ਮੁੱਖ ਪ੍ਰਬੰਧਕ ਜਰਨੈਲ ਸਿੰਘ ਰਾਣਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਅੰਮ੍ਰਿਤ ਛਕ ਕੇ ਗੁਰੂ ਲੜ ਲੱਗਣ ਦੀ ਅਪੀਲ ਕੀਤੀ।ਇਸ ਮੌਕੇ ਤੇ ਸਰਬਜੀਤ ਸਿੰਘ, ਜਰਨੈਲ ਸਿੰਘ,ਜਗਤਾਰ ਸਿੰਘ ਰਾਹੋ,ਹਾਕਮ ਸਿੰਘ, ਦਰਸ਼ਨ ਸਿੰਘ ,ਮਲਕੀਤ ਸਿੰਘ, ਗੁਰਜੰਤ ਸਿੰਘ ਸਮੇਤ ਵੱਡੀ ਗਿਣਤੀ ਚ ਸੰਗਤਾਂ ਗੁਰੂ ਘਰ ਹਾਜ਼ਰ ਸਨ।