ਕਾਂਗਰਸ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ

 ਕਾਂਗਰਸ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਕ ਹਫਤਾ ਪਹਿਲਾਂ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਉਨ੍ਹਾਂ ਇਹ ਜਾਣਕਾਰੀ ਸੋਸ਼ਲ ਮੀਡੀਆ &rsquoਤੇ ਪੋਸਟ ਪਾ ਕੇ ਨਸ਼ਰ ਕੀਤੀ ਸੀ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ &rsquoਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਏ ਸਨ ਤੇ 500 ਕਰੋੜ ਰੁਪਏ ਦੇ ਅਟੈਚੀ ਦੇ ਬਿਆਨ ਕਾਰਨ ਉਨ੍ਹਾਂ ਨੂੰ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।