ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਲੋਕ ਸਭਾ ਵਿੱਚ ਪਾਇਆ ਵਿਘਨ ਇੱਕ ਸੋਚੀ-ਸਮਝੀ ਸਾਜ਼ਿਸ਼: ਜਾਖੜ
_06Feb26072415AM.jfif)
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਧਾਰਤ ਲੋਕ ਸਭਾ ਜਵਾਬ ਵਿੱਚ ਪਾਏ ਵਿਘਨ ਦੇ ਵਿਵਾਦ ਨੂੰ ਇੱਕ ਨਵਾਂ ਮੋੜ ਦਿੱਤਾ ਹੈ। 2022 ਵਿੱਚ ਪੰਜਾਬ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਫ਼ਿਰੋਜ਼ਪੁਰ ਦੌਰੇ ਦੇ ਰੱਦ ਹੋਣ ਦਾ ਜ਼ਿਕਰ ਕਰਦੇ ਹੋਏ ਜਾਖੜ ਨੇ ਅੱਜ ਕਿਹਾ ਕਿ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਲੋਕ ਸਭਾ ਵਿੱਚ ਪਾਇਆ ਗਿਆ ਵਿਘਨ ਆਮ ਨਹੀਂ ਸੀ ਅਤੇ ਇਸ ਪਿੱਛੇ ਇੱਕ ਸੋਚੀ-ਸਮਝੀ ਸਾਜ਼ਿਸ਼ ਸੀ।
ਜਾਖੜ ਨੇ ਇੱਕ ਗੰਭੀਰ ਦੋਸ਼ ਲਾਉਂਦਿਆਂ ਕਿਹਾ,"ਲੋਕ ਸਭਾ ਵਿੱਚ ਕੁੱਝ ਕਾਂਗਰਸੀ ਸੰਸਦ ਮੈਂਬਰਾਂ ਦੇ ਵਿਵਹਾਰ ਬਾਰੇ ਚਿੰਤਾਵਾਂ ਨੂੰ ਰੁਟੀਨ ਦੇ ਵਿਘਨ ਵਜੋਂ ਖਾਰਜ ਨਹੀਂ ਕੀਤਾ ਜਾ ਸਕਦਾ,ਖ਼ਾਸ ਕਰਕੇ ਉਨ੍ਹਾਂ ਦੇ ਆਪਣੇ ਰਿਕਾਰਡ ਦੇ ਮੱਦੇਨਜ਼ਰ। ਉਨ੍ਹਾਂ ਵਿੱਚੋਂ ਕੁੱਝ ਉਹੀ ਵਿਅਕਤੀ ਹਨ ਜਿਨ੍ਹਾਂ ਨੇ 2022 ਵਿੱਚ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਹਾਲਾਤ ਪੈਦਾ ਕੀਤੇ ਸਨ ਅਤੇ ਅੱਜ ਉਹ ਲੋਕ ਸਭਾ ਦੇ ਮੈਂਬਰ ਹਨ - ਅਤੇ ਕਾਂਗਰਸ ਦੇ ਉੱਚ ਪੱਧਰੀ ਫੈਸਲਿਆਂ ਵਿੱਚ ਵੀ ਬੈਠਦੇ ਹਨ,