ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਡੇਰਾ ਬੱਲਾਂ ‘ਚ ਬਣੇਗਾ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਧਿਐਨ ਕੇਂਦਰ
_06Feb26072630AM.jfif)
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਖੁਰਾਲਗੜ੍ਹ ਵਿਚ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਪੂਰੀ ਕੈਬਨਿਟ ਮੌਜੂਦ ਰਹੀ। ਇਸ ਮੌਕੇ ਸੀਐੱਮ ਨੇ ਕਿਹਾ ਕਿ ਡੇਰਾ ਬੱਲਾਂ ਨੇੜੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਅਧਿਐਨ ਕੇਂਦਰ ਬਣਾਇਆ ਜਾਵੇਗਾ ਤੇ 11 ਏਕੜ ਜ਼ਮੀਨ &lsquoਤੇ ਇਹ ਅਧਿਐਨ ਕੇਂਦਰ ਬਣੇਗਾ।
CM ਨੇ ਕਿਹਾ ਕਿ PU ਚੰਡੀਗੜ੍ਹ ਤੇ GNDU &lsquoਚ ਚੇਅਰ ਦੀ ਸਥਾਪਨਾ ਕੀਤੀ ਜਾਵੇਗੀ। 650ਵੇਂ ਪ੍ਰਕਾਸ਼ ਪੁਰਬ &lsquoਤੇ ਸਾਰੀਆਂ ਯੂਨੀਵਰਸਿਟੀਆਂ &lsquoਚ ਸੈਮੀਨਾਰ ਹੋਣਗੇ। ਦੂਜੇ ਪਾਸੇ ਜਿਥੇ ਸੰਤ ਸਮਾਜ ਕਰੇਗਾ, ਉਥੇ ਸਮਾਗਮ ਹੋਣਗੇ। ਉਨ੍ਹਾਂ ਦੀ ਸਰਕਾਰ ਗੁਰੂ ਸਾਹਿਬ ਦੁਆਰਾ ਦਿਖਾਏ ਗਏ ਰਸਤੇ &lsquoਤੇ ਚੱਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਮਾਜ ਵਿਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ &lsquoਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਤੇ ਉਨ੍ਹਾਂ ਨੇ ਪੂਰੀ ਦੁਨੀਆ ਨੂੰ ਮਾਨਵਤਾ ਦੇ ਰਸਤਾ ਦਿਖਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਖੁਰਾਲਗੜ੍ਹ ਵਿਚ 148 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਵ ਪੱਧਰੀ ਯਾਦਗਾਰ ਬਣਾ ਚੁੱਕਾ ਹੈ ਜੋ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ, ਫਲਸਫਾ ਤੇ ਸਿੱਖਿਆਵਾਂ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਆਡੀਟੋਰੀਅਮ ਤੇ ਹੋਰ ਸਹੂਲਤਾਂ ਨਾਲ ਲੈਸ ਹੈ।