ਖੁਰਾਲਗੜ੍ਹ ’ਚ ਹੋਵੇਗਾ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ: ਮਾਨ

ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ 649ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅੱਜ ਪਿੰਡ ਖੁਰਾਲਗੜ੍ਹ ਵਿੱਚ ਕਰਵਾਏ ਰਾਜ ਪੱਧਰੀ ਸਮਾਗਮ ਵਿਚ ਵਿਸ਼ੇਸ਼ ਤੌਰ &rsquoਤੇ ਸ਼ਾਮਲ ਹੋਏ।

ਸਮਾਗਮ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੂਰਾ ਸਾਲ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਖੁਰਾਲਗੜ੍ਹ ਵਿੱਚ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਕਰਨ ਅਤੇ ਫ਼ਰੀਦਪੁਰ ਵਿੱਚ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ।