ਭਾਰਤ ਅਮਰੀਕਾ ਤੋਂ 80 ਰੁਪਏ ਪ੍ਰਤੀ ਕਿਲੋ ਸੇਬ ਕਰੇਗਾ ਦਰਾਮਦ ਕਿਸਾਨ ਪੂਰੀ ਤਰ੍ਹਾਂ ਸੁਰੱਖਿਅਤ: ਗੋਇਲ

ਕੇਂਦਰੀ ਵਣਜ ਮੰਤਰੀ ਪਿਊਸ਼ ਗੋਇਲ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਇਤਿਹਾਸਕ ਵਪਾਰਕ ਸਮਝੌਤੇ ਦੀ ਸ਼ਲਾਘਾ ਕਰਦਿਆਂ ਇਸ ਨੂੰ 2047 ਤੱਕ &lsquoਵਿਕਸਿਤ ਭਾਰਤ&rsquo ਬਣਾਉਣ ਦੇ ਰਾਹ ਵਿੱਚ ਇੱਕ ਵੱਡਾ ਮੀਲ ਪੱਥਰ ਦੱਸਿਆ ਹੈ। ਇਸ ਸਮਝੌਤੇ ਤਹਿਤ ਭਾਰਤ ਹੁਣ ਅਮਰੀਕਾ ਤੋਂ 80 ਰੁਪਏ ਪ੍ਰਤੀ ਕਿੱਲੋ ਦੇ ਘੱਟੋ-ਘੱਟ ਦਰਾਮਦ ਮੁੱਲ &rsquoਤੇ ਸੇਬਾਂ ਦੀ ਖਰੀਦ ਕਰੇਗਾ।

ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਫੈਸਲੇ ਨਾਲ ਸਥਾਨਕ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਅਤੇ ਉਨ੍ਹਾਂ ਦੇ ਹਿੱਤਾਂ ਦੀ ਪੂਰੀ ਰਾਖੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਭਾਰਤ ਨੇ ਸੋਇਆਬੀਨ ਤੇਲ, ਸ਼ਰਾਬ, ਕਾਸਮੈਟਿਕਸ ਅਤੇ ਮੈਡੀਕਲ ਉਪਕਰਨਾਂ ਵਰਗੇ ਖੇਤਰਾਂ ਵਿੱਚ ਵੀ ਅਮਰੀਕਾ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਹਨ।