ਕੈਨੇਡਾ ’ਚ ਪਿਛਲੇ ਸੱਤ ਸਾਲਾਂ ’ਚ 17 ਭਾਰਤੀ ਵਿਦਿਆਰਥੀਆਂ ਦੀ ਹੋਈ ਮੌਤ
_07Feb26050836AM.jfif)
ਭਾਰਤ ਸਰਕਾਰ ਨੇ ਵਿਦੇਸ਼ ਵਿੱਚ, ਖਾਸ ਕਰਕੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੀ ਮੌਤ ਦੇ ਅੰਕੜੇ ਸਾਂਝੇ ਕਰਦਿਆਂ ਚਿੰਤਾ ਪ੍ਰਗਟਾਈ ਹੈ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਸੰਸਦ ਵਿੱਚ ਦੱਸਿਆ ਕਿ ਸਾਲ 2018 ਤੋਂ 2025 ਵਿਚਕਾਰ ਇਕੱਲੇ ਕੈਨੇਡਾ ਵਿੱਚ ਹੀ 17 ਭਾਰਤੀ ਵਿਦਿਆਰਥੀਆਂ ਦੀ ਜਾਨ ਚਲੀ ਗਈ। ਇਹ ਸਾਰੇ ਵਿਦਿਆਰਥੀ ਵੱਖ-ਵੱਖ ਹਿੰਸਕ ਹਮਲਿਆਂ ਦਾ ਸ਼ਿਕਾਰ ਹੋਏ ਸਨ।
ਵਿਦੇਸ਼ ਰਾਜ ਮੰਤਰੀ ਨੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਓਵੈਸੀ ਨੇ ਪੁੱਛਿਆ ਸੀ ਕਿ ਕੀ ਸਰਕਾਰ ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਵਿਰੁੱਧ ਵਧ ਰਹੀ ਹਿੰਸਾ ਦੀਆਂ ਘਟਨਾਵਾਂ ਤੋਂ ਜਾਣੂ ਹੈ ਅਤੇ ਕੀ ਇਨ੍ਹਾਂ ਦੀ ਸਮੇਂ ਸਿਰ ਜਾਂਚ ਕੀਤੀ ਜਾ ਰਹੀ ਹੈ।