ਵਪਾਰ ਸਮਝੌਤਾ 'ਮੇਕ ਇਨ ਇੰਡੀਆ' ਨੂੰ ਮਜ਼ਬੂਤ ਕਰੇਗਾ: ਪ੍ਰਧਾਨ ਮੰਤਰੀ ਮੋਦੀ
_07Feb26050912AM.jfif)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਅਮਰੀਕਾ ਨਾਲ ਅੰਤਰਿਮ ਵਪਾਰ ਸਮਝੌਤਾ ਕਿਸਾਨਾਂ ਅਤੇ ਉੱਦਮੀਆਂ ਲਈ ਨਵੇਂ ਮੌਕੇ ਖੋਲ੍ਹਦਿਆਂ 'ਮੇਕ ਇਨ ਇੰਡੀਆ' ਨੂੰ ਮਜ਼ਬੂਤ ਕਰੇਗਾ ਅਤੇ ਔਰਤਾਂ ਤੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰੇਗਾ। ਪ੍ਰਧਾਨ ਮੰਤਰੀ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਮਜ਼ਬੂਤ ਸਬੰਧਾਂ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਨਿੱਜੀ ਵਚਨਬੱਧਤਾ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।
ਮੋਦੀ ਨੇ ਐਕਸ (X) 'ਤੇ ਇੱਕ ਪੋਸਟ ਵਿੱਚ ਕਿਹਾ,"ਭਾਰਤ ਅਤੇ ਅਮਰੀਕਾ ਲਈ ਬਹੁਤ ਵਧੀਆ ਖ਼ਬਰ!ਅਸੀਂ ਆਪਣੇ ਦੋਵਾਂ ਮਹਾਨ ਦੇਸ਼ਾਂ ਵਿਚਕਾਰ ਇੱਕ ਅੰਤਰਿਮ ਵਪਾਰ ਸਮਝੌਤੇ ਲਈ ਫਰੇਮਵਰਕ 'ਤੇ ਸਹਿਮਤ ਹੋ ਗਏ ਹਾਂ।" ਉਨ੍ਹਾਂ ਕਿਹਾ ਕਿ ਇਹ ਫਰੇਮਵਰਕ ਭਾਰਤ-ਅਮਰੀਕਾ ਭਾਈਵਾਲੀ ਦੀ ਵਧਦੀ ਡੂੰਘਾਈ,ਵਿਸ਼ਵਾਸ ਅਤੇ ਗਤੀਸ਼ੀਲਤਾ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ,"ਇਹ ਭਾਰਤ ਦੇ ਮਿਹਨਤੀ ਕਿਸਾਨਾਂ,ਉੱਦਮੀਆਂ,MSMEs,ਸਟਾਰਟਅੱਪ ਇਨੋਵੇਟਰਾਂ,ਮਛੇਰਿਆਂ ਅਤੇ ਹੋਰਾਂ ਲਈ ਨਵੇਂ ਮੌਕੇ ਖੋਲ੍ਹ ਕੇ 'ਮੇਕ ਇਨ ਇੰਡੀਆ' ਨੂੰ ਮਜ਼ਬੂਤ ਕਰਦਾ ਹੈ। ਇਹ ਔਰਤਾਂ ਅਤੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੋਜ਼ਗਾਰ ਪੈਦਾ ਕਰੇਗਾ।"