ਮੁੰਡੇ ਨੇ ਕਾਲਜ ’ਚ ਨਾਲ ਪੜ੍ਹਦੀ ਵਿਦਿਆਰਥਣ ਨੂੰ ਮਾਰੀ ਗੋਲੀ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਸਮਾ ਸਥਿਤ ਇੱਕ ਕਾਲਜ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਨੌਜਵਾਨ ਨੇ ਆਪਣੀ ਸਹਿਪਾਠੀ ਵਿਦਿਆਰਥਣ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਸੰਦੀਪ ਕੌਰ (ਵਾਸੀ ਪਿੰਡ ਨੌਸ਼ਹਿਰਾ ਪੰਨੂਆਂ) ਅਤੇ ਨੌਜਵਾਨ ਦੀ ਪਛਾਣ ਪ੍ਰਿੰਸਰਾਜ ਸਿੰਘ (ਵਾਸੀ ਪਿੰਡ ਮੱਲ੍ਹੀਆਂ) ਵਜੋਂ ਹੋਈ ਹੈ।

ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਪ੍ਰਿੰਸਰਾਜ ਸਿੰਘ ਅਤੇ ਸੰਦੀਪ ਕੌਰ ਦੋਵੇਂ ਕਾਲਜ ਵਿੱਚ ਕਾਨੂੰਨ (Law) ਦੀ ਪੜ੍ਹਾਈ ਕਰ ਰਹੇ ਸਨ। ਪ੍ਰਿੰਸਰਾਜ ਅਚਾਨਕ ਕਾਲਜ ਕੈਂਪਸ ਵਿੱਚ ਦਾਖ਼ਲ ਹੋਇਆ ਅਤੇ ਆਪਣੇ ਨਾਲ ਲਿਆਂਦੀ ਪਿਸਤੌਲ ਨਾਲ ਸੰਦੀਪ ਕੌਰ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ &lsquoਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਨੌਜਵਾਨ ਨੇ ਉਸੇ ਹਥਿਆਰ ਨਾਲ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਸ ਖ਼ੂਨੀ ਘਟਨਾ ਤੋਂ ਬਾਅਦ ਕਾਲਜ ਵਿੱਚ ਹੜਕੰਪ ਮੱਚ ਗਿਆ ਅਤੇ ਪ੍ਰਸ਼ਾਸਨ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ।