ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਉਣ ਦਾ ਵਿਰੋਧ

ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਏ ਜਾਣ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ &rsquoਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਉਣ ਦੀ ਹਰਕਤ ਮੰਦਭਾਗੀ ਹੈ।