ਪੈਰੋਲ ਨਾ ਮਿਲਣ ’ਤੇ HC ਪਹੁੰਚੇ ਅੰਮ੍ਰਿਤਪਾਲ ਸਿੰਘ ਕਿਹਾ-ਲੋਕਾਂ ਦੀ ਆਵਾਜ਼ ਚੁੱਕਣਾ ਮੇਰਾ ਲੋਕਤੰਤਰੀ ਹੱਕ
_09Feb26085520AM.jfif)
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੈਰੋਲ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਨੈਸ਼ਨਲ ਸਕਿਊਰਿਟੀ ਐਕਟ (NSA) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਦੇ ਉਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ ਤਹਿਤ ਉਨ੍ਹਾਂ ਨੂੰ ਸੰਸਦ ਦੇ ਬਜਟ ਇਜਲਾਸ ਵਿੱਚ ਸ਼ਾਮਲ ਹੋਣ ਲਈ ਆਰਜ਼ੀ ਰਿਹਾਈ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਅੰਮ੍ਰਿਤਪਾਲ ਨੇ ਅਦਾਲਤ ਵਿੱਚ ਤਰਕ ਦਿੱਤਾ ਹੈ ਕਿ ਉਹ ਆਪਣੇ ਹਲਕੇ ਦੇ 19 ਲੱਖ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ ਅਤੇ ਸੰਸਦ ਵਿੱਚ ਜਾ ਕੇ ਉਨ੍ਹਾਂ ਦੇ ਮੁੱਦੇ ਚੁੱਕਣਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ।