ਮੁੱਖ ਮੰਤਰੀ ਮਾਨ ਨੇ ‘ਪੰਜਾਬ ਕ੍ਰਿਕਟ ਲੀਗ’ ਨੂੰ ਦਿੱਤੀ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ &lsquoਪੰਜਾਬ ਕ੍ਰਿਕਟ ਲੀਗ&rsquo (PCL) ਸ਼ੁਰੂ ਕਰਨ ਦਾ ਵੱਡਾ ਫੈਸਲਾ ਲਿਆ ਹੈ। ਸੋਮਵਾਰ ਨੂੰ ਖੇਡ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਇਸ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ। ਇਹ ਲੀਗ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮਾਡਲ &rsquoਤੇ ਆਧਾਰਿਤ ਹੋਵੇਗੀ, ਜਿਸ ਵਿੱਚ ਜ਼ਿਲ੍ਹਾ ਅਤੇ ਖੇਤਰੀ ਪੱਧਰ (ਮਾਝਾ, ਮਾਲਵਾ ਅਤੇ ਦੋਆਬਾ) ਦੀਆਂ ਟੀਮਾਂ ਹਿੱਸਾ ਲੈਣਗੀਆਂ।

ਸਰਕਾਰ ਇਸ ਉਪਰਾਲੇ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਨਾਲ ਤਾਲਮੇਲ ਕਰੇਗੀ ਤਾਂ ਜੋ ਉਭਰਦੇ ਖਿਡਾਰੀਆਂ ਨੂੰ ਪੇਸ਼ੇਵਰ ਮੰਚ ਮੁਹੱਈਆ ਕਰਵਾ ਕੇ ਕੌਮੀਂ ਤੇ ਕੌਮਾਂਤਰੀ ਪੱਧਰ ਤੱਕ ਪਹੁੰਚਾਇਆ ਜਾ ਸਕੇ।