ਕਮਲ ਭਾਬੀ ਕਤਲ ਕੇਸ ’ਚ ਅੰਮ੍ਰਿਤਪਾਲ ਸਿੰਘ ਮਹਿਰੋਂ ਭਗੌੜਾ ਕਰਾਰ

ਬਠਿੰਡਾ ਦੀ ਸਥਾਨਕ ਅਦਾਲਤ ਨੇ ਸੋਸ਼ਲ ਮੀਡੀਆ &rsquoਤੇ ਮਕਬੂਲ ਹੋਈ ਕੰਚਨ ਕੁਮਾਰੀ ਉਰਫ ਕਮਲ ਭਾਬੀ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਮਹਿਰੋਂ ਨੂੰ ਵਾਰ-ਵਾਰ ਸੰਮਨ ਭੇਜੇ ਸਨ, ਇਸ ਦੇ ਬਾਵਜੂਦ ਉਹ ਪੇਸ਼ ਨਾ ਹੋਇਆ ਜਿਸ ਤੋਂ ਬਾਅਦ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਚੇਤੇ ਰਹੇ ਕਿ ਪੁਲੀਸ ਅਨੁਸਾਰ, ਅੰਮ੍ਰਿਤਪਾਲ ਸਿੰਘ ਮਹਿਰੋਂ ਕਤਲ ਦੀ ਘਟਨਾ ਤੋਂ ਬਾਅਦ ਦੇਸ਼ ਤੋਂ ਫਰਾਰ ਹੋ ਗਿਆ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਇਸ ਸਮੇਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਲੁਕਿਆ ਹੋਇਆ ਹੈ। ਮਹਿਰੋਂ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹੈ ਅਤੇ ਉਹ &lsquoਕੌਮ ਦੇ ਰਾਖੇ&rsquo ਨਾਮਕ ਰੈਡੀਕਲ ਗਰੁੱਪ ਦੀ ਅਗਵਾਈ ਕਰਦਾ ਹੈ।