ਕੈਪਟਨ ਅਮਰਿੰਦਰ ਸਿੰਘ ਦੀਆਂ ਵਧੀਆ ਮੁਸ਼ਕਿਲਾਂ ! ED ਨੇ ਭੇਜਿਆ ਸੰਮਨ, ਕੈਪਟਨ ਦੇ ਪੁੱਤਰ ਨੇ ਕੀਤੀ ਪੁਸ਼ਟੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟਰ (ED) ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਜਾਂਚ ਵਿੱਚ ਪੂਰਾ ਸਹਿਯੋਗ ਕਰਾਂਗੇ।

ਰਣਇੰਦਰ ਸਿੰਘ ਨੇ ਆਪਣੇ ਐਕਸ ਅਕਾਊਂਟ &lsquoਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹੋਣ ਦੇ ਨਾਤੇ, ਅਸੀਂ ਹਰੇਕ ਜਾਂਚ ਏਜੰਸੀ ਨਾਲ ਪੂਰਾ ਸਹਿਯੋਗ ਕਰਾਂਗੇ। ਸਾਨੂੰ ਕਾਨੂੰਨ ਦੇ ਰਾਜ ਵਿੱਚ ਪੂਰਾ ਵਿਸ਼ਵਾਸ ਹੈ ਅਤੇ ਸਾਨੂੰ ਵਿਸ਼ਵਾਸ ਹੈ ਕਿ ਸੱਚਾਈ ਅਤੇ ਨਿਆਂ ਦੀ ਜਿੱਤ ਹੋਵੇਗੀ।

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਜਾਰੀ ਕਰਕੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਤਹਿਤ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ 12 ਫਰਵਰੀ ਨੂੰ ਪੇਸ਼ ਹੋਣ ਦੇ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸੰਮਨ ਤਿੰਨ ਚਾਰ ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ, ਪਰ ਗੋਢੇ ਸਮੱਸਿਆਵਾਂ ਕਰਕੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਜਿਸ ਕਰਕੇ ਉਹ ਨਿਰਧਾਰਤ ਸਮੇਂ &lsquoਤੇ ਪੇਸ਼ ਨਹੀਂ ਹੋਏ।