ਰੱਖਿਆ ਕੌਂਸਲ ਵੱਲੋਂ ਫਰਾਂਸ ਤੋਂ 114 ਨਵੇਂ ਰਾਫੇਲ ਲੜਾਕੂ ਜਹਾਜ਼ ਖ਼ਰੀਦਣ ਦੇ ਪ੍ਰਸਤਾਵ ਨੂੰ ਹਰੀ ਝੰਡੀ
_12Feb26070456AM.jfif)
 ਭਾਰਤ ਦੀ ਰੱਖਿਆ ਕੌਂਸਲ (DAC) ਨੇ ਫਰਾਂਸ ਤੋਂ 114 ਨਵੇਂ ਰਾਫੇਲ ਲੜਾਕੂ ਜਹਾਜ਼ ਖ਼ਰੀਦਣ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਵੱਡੇ ਰੱਖਿਆ ਸੌਦੇ ਦੀ ਕੁੱਲ ਕੀਮਤ 3.60 ਲੱਖ ਕਰੋੜ ਰੁਪਏ ਦੱਸੀ ਜਾ ਰਹੀ ਹੈ। ਹੁਣ ਇਸ ਪ੍ਰਸਤਾਵ ਨੂੰ ਅੰਤਿਮ ਮਨਜ਼ੂਰੀ ਲਈ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਕੋਲ ਭੇਜਿਆ ਜਾਵੇਗਾ। ਉਮੀਦ ਜਤਾਈ ਜਾ ਰਹੀ ਹੈ ਕਿ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੇ ਇਸ ਮਹੀਨੇ ਭਾਰਤ ਦੌਰੇ ਦੌਰਾਨ ਇਸ ਸੌਦੇ &rsquoਤੇ ਅਧਿਕਾਰਤ ਮੋਹਰ ਲੱਗ ਸਕਦੀ ਹੈ।
ਰੱਖਿਆ ਮੰਤਰਾਲੇ ਅਨੁਸਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਵਾਲੀ ਕਮੇਟੀ ਨੇ ਰਾਫੇਲ ਦੇ ਨਾਲ-ਨਾਲ ਕਈ ਹੋਰ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਵਿੱਚ ਮਿਜ਼ਾਈਲਾਂ ਅਤੇ ਅਤਿ ਆਧੁਨਿਕ ਸੈਟੇਲਾਈਟ ਸਿਸਟਮ ਸ਼ਾਮਲ ਹਨ। ਇਨ੍ਹਾਂ ਸਾਰੇ ਸੌਦਿਆਂ ਦੀ ਕੁੱਲ ਕੀਮਤ 3.60 ਲੱਖ ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਇਨ੍ਹਾਂ ਨਵੇਂ ਜਹਾਜ਼ਾਂ ਦੇ ਆਉਣ ਨਾਲ ਭਾਰਤੀ ਹਵਾਈ ਸੈਨਾ ਦੀ ਤਾਕਤ ਵਿੱਚ ਵਾਧਾ ਹੋਵੇਗਾ ਅਤੇ ਸਰਹੱਦੀ ਇਲਾਕਿਆਂ ਵਿੱਚ ਦੇਸ਼ ਦੀ ਸੁਰੱਖਿਆ ਪ੍ਰਣਾਲੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋ ਜਾਵੇਗੀ।