ਚੰਗੇ ਕੰਮ ਲਈ ਇਨਾਮ ਅਤੇ ਕੁਤਾਹੀ ਲਈ ਹੋਵੇਗੀ ਜਵਾਬਦੇਹੀ- ਮੁੱਖ ਮੰਤਰੀ ਮਾਨ
_12Feb26071011AM.jfif)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੁੱਚੀ ਸੀਨੀਅਰ ਪੁਲੀਸ ਲੀਡਰਸ਼ਿਪ ਨੂੰ ਇਨਫੋਰਸਮੈਂਟ (ਲਾਗੂਕਰਨ) ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਪੂਰੇ ਸੂਬੇ ਵਿੱਚ ਕਾਨੂੰਨ ਦਾ ਸ਼ਾਸਨ ਕਾਇਮ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੁਲੀਸ ਕਮਿਸ਼ਨਰਾਂ, ਇੰਸਪੈਕਟਰ ਜਨਰਲਾਂ (IG), ਡਿਪਟੀ ਇੰਸਪੈਕਟਰ ਜਨਰਲਾਂ (DIG) ਅਤੇ ਸੀਨੀਅਰ ਸੁਪਰਡੈਂਟਾਂ (SP) ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 'ਨਸ਼ਿਆਂ ਵਿਰੁੱਧ ਯੁੱਧ' ਅਤੇ 'ਗੈਂਗਸਟਰਾਂ 'ਤੇ ਵਾਰ' ਪੰਜਾਬ ਸਰਕਾਰ ਦੀਆਂ ਸਭ ਤੋਂ ਪ੍ਰਮੁੱਖ ਤਰਜੀਹਾਂ ਹਨ ਅਤੇ ਇਨ੍ਹਾਂ ਦਾ ਅੰਤ ਨਸ਼ਿਆਂ ਦੀ ਲਾਹਨਤ ਅਤੇ ਗੈਂਗਸਟਰ ਨੈੱਟਵਰਕਾਂ ਦੇ ਜੜ੍ਹੋਂ ਮੁਕੰਮਲ ਸਫਾਏ ਨਾਲ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸਖ਼ਤ ਕਾਰਵਾਈ ਜਾਰੀ ਰਹੇਗੀ, ਉੱਥੇ ਹੀ ਪੰਜਾਬ ਦੀ ਜਵਾਨੀ ਦੀ ਲੰਬੇ ਸਮੇਂ ਦੀ ਸੁਰੱਖਿਆ, ਰੁਜ਼ਗਾਰ ਦੇ ਮੌਕੇ ਵਧਾਉਣ, ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਕੈਰੀਅਰ ਕਾਉਂਸਲਿੰਗ ਨੂੰ ਵਧੀਆ ਬਣਾਉਣ 'ਤੇ ਵੀ ਨਿਰਭਰ ਕਰਦੀ ਹੈ। ਇਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧ ਦੀ ਦਲਦਲ ਵਿੱਚ ਫਸਣ ਤੋਂ ਬਚਾਇਆ ਜਾ ਸਕਦਾ ਹੈ।