ਝੰਡੇਰ ਨੇ ਪੰਜਾਬ ਫੇਰੀ ਦੌਰਾਨ ਸੁਖਬੀਰ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਵਿਚਾਰੇ ਕਈ ਅਹਿਮ ਮੁੱਦੇ

* ਵਿਦੇਸਾ ਚ ਸ਼੍ਰੋਮਣੀ ਅਕਾਲੀ ਦਲ ਦੇ ਯੁਨਿਟ ਸਥਾਪਿਤ ਕਰਨ ਦੀ ਕੀਤੀ ਮੰਗ

ਲੈਸਟਰ (ਇੰਗਲੈਂਡ),  (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਵਸਦੇ ਪ੍ਰਮੁੱਖ ਅਕਾਲੀ ਆਗੂ ਸ. ਮੁਖਤਿਆਰ ਸਿੰਘ ਝੰਡੇਰ ਨੇ ਹਾਲ ਹੀ ਚ ਪੰਜਾਬ ਫੇਰੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਸਬੰਧੀ ਜਿਥੇ ਵਿਸਥਾਰਪੂਰਵਕ ਚਰਚਾ ਕੀਤੀ ਉਥੇ ਵਿਦੇਸ਼ਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਯੂਨਿਟ ਸਥਾਪਿਤ ਕਰਨ ਦੀ ਮੰਗ ਕੀਤੀ।ਇਸ ਮੁਲਾਕਾਤ ਦੌਰਾਨ ਸ ਝੰਡੇਰ ਨੇ ਪਾਰਟੀ ਨੂੰ ਜ਼ਮੀਨੀ ਪੱਧਰ &lsquoਤੇ ਹੋਰ ਮਜ਼ਬੂਤ ਕਰਨ ਦੇ ਨਾਲ ਨਾਲ ਵਿਦੇਸ਼ਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਯੂਨਿਟ ਸਥਾਪਿਤ ਕਰਕੇ ਵਿਦੇਸ਼ਾਂ ਵਿੱਚ ਵੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਲੋੜ &lsquoਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਸ. ਮੁਖਤਿਆਰ ਸਿੰਘ ਝੰਡੇਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਆਪਣੇ ਵਤਨ ਨਾਲ ਦਿਲੀ ਨਾਤਾ ਰੱਖਦਾ ਹੈ, ਅਤੇ ਪੰਜਾਬ ਦੇ ਰਾਜਨੀਤਿਕ ਤੇ ਸਮਾਜਿਕ ਮਸਲਿਆਂ ਪ੍ਰਤੀ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਇਕਾਈਆਂ ਅਤੇ ਵਿਦੇਸ਼ਾਂ ਤੱਕ ਦੁਬਾਰਾ ਸਰਗਰਮ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਲੋਕਾਂ ਦਾ ਭਰੋਸਾ ਮਜ਼ਬੂਤ ਕੀਤਾ ਜਾ ਸਕੇ। ਸ ਮੁਖਤਿਆਰ ਸਿੰਘ ਝੰਡੇਰ ਕਿ ਇਸ ਮੁਲਾਕਾਤ ਦੌਰਾਨ ਸ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਪ੍ਰਵਾਸੀ ਸਿੱਖਾਂ ਅਤੇ ਪੰਜਾਬੀਆਂ ਦਾ ਯੋਗਦਾਨ ਹਮੇਸ਼ਾਂ ਹੀ ਕਾਬਿਲ-ਏ-ਸਤਾਇਸ਼ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ ਬਾਦਲ ਨੇ ਕਿਹਾ ਕਿ ਪਾਰਟੀ ਲੋਕ ਹਿੱਤ ਮੁੱਦਿਆਂ ਨੂੰ ਲੈ ਕੇ ਸੰਘਰਸ਼ਸ਼ੀਲ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ, ਕਿਸਾਨੀ ਸੰਬੰਧੀ ਚੁਣੌਤੀਆਂ ਅਤੇ ਪੰਜਾਬ ਦੀ ਅਰਥਵਿਵਸਥਾ ਮਜ਼ਬੂਤ ਕਰਨ ਲਈ ਪਾਰਟੀ ਵੱਲੋਂ ਵੱਖ-ਵੱਖ ਪੱਧਰਾਂ &lsquoਤੇ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਮੁਲਾਕਾਤ ਦੌਰਾਨ ਸ ਮੁਖਤਿਆਰ ਸਿੰਘ ਝੰਡੇਰ ਨੇ ਸ ਸੁਖਬੀਰ ਸਿੰਘ ਬਾਦਲ ਨੂੰ ਯੂ ਕੇ ਚ ਵਸਦੇ ਐਨ ਆਰ ਆਈਜ ਵੱਲੋਂ ਭਰੋਸਾ ਦਵਾਇਆ ਕੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਚ ਇੰਗਲੈਂਡ ਚ ਵਸਦੇ ਪ੍ਰਵਾਸੀ ਪੰਜਾਬੀ ਵੱਡੀ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਮੁੜ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਚ ਅਹਿਮ ਰੋਲ ਅਦਾ ਕਰਨਗੇ । ਇਸ ਮੌਕੇ ਤੇ ਹਾਜ਼ਰ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਾਰਟੀ ਦੀ ਇਕਜੁੱਟਤਾ &lsquoਤੇ ਜ਼ੋਰ ਦਿੱਤਾ। ਸ. ਝੰਡੇਰ ਨੇ ਅੰਤ ਵਿੱਚ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਵਾਸੀ ਭਾਈਚਾਰਾ ਪੰਜਾਬ ਦੀ ਤਰੱਕੀ ਅਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਸੰਭਵ ਸਹਿਯੋਗ ਦਿੰਦਾ ਰਹੇਗਾ।