ਹਾਈ ਕੋਰਟ ਵਲੋਂ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਖਾਰਜ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀ.ਬੀ.ਆਈ. ਵਲੋਂ ਗ੍ਰਿਫ਼ਤਾਰ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਉਹ ਇਸ ਵੇਲੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਜੇਲ੍ਹ ਵਿਚ ਹਨ। ਹਾਲਾਂਕਿ ਸਾਬਕਾ ਡੀ.ਆਈ.ਜੀ. ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਹੇਠਲੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ।

ਜਾਣਕਾਰੀ ਅਨੁਸਾਰ ਹਰਚਰਨ ਭੁੱਲਰ ਹਾਲੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਚੰਡੀਗੜ੍ਹ ਜੇਲ੍ਹ &rsquoਚ ਬੰਦ ਹਨ। ਭੁੱਲਰ ਨੇ ਇਸ ਮਾਮਲੇ ਵਿਚ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅੱਜ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਸੀਬੀਆਈ ਦਾ ਕਹਿਣਾ ਹੈ ਕਿ ਜੇ ਹਰਚਰਨ ਭੁੱਲਰ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।