ਨਾਗਰਿਕਤਾ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਓਵਾਇਸੀ

ਆਲ ਇੰਡੀਆ ਮਜਲਿਸ-ਏ-ਇਤਿਹਾਦ-ਉਲ ਮੁਸਲਿਮੀਨ (ਏ ਆਈ ਐੱਮ ਆਈ ਐੱਮ) ਦੇ ਪ੍ਰਧਾਨ ਅਸਦੁਦੀਨ ਓਵਾਇਸੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ (ਐੱਸ ਆਈ ਆਰ) ਰਾਹੀਂ ਲੋਕਾਂ ਦੇ ਨਾਗਰਿਕਤਾ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਏ ਆਈ ਐੱਮ ਆਈ ਐੱਮ ਦੇ 68ਵੇਂ ਪੁਨਰ-ਸੁਰਜੀਤੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਓਵਾਇਸੀ ਨੇ ਦਾਅਵਾ ਕੀਤਾ ਕਿ ਬਿਹਾਰ ਮਗਰੋਂ ਤਿਲੰਗਾਨਾ ਅਤੇ ਮਹਾਰਾਸ਼ਟਰ ਵਿੱਚ ਵੀ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ਕੀਤੀ ਜਾਵੇਗੀ। ਹੈਦਰਾਬਾਦ ਦੇ ਸੰਸਦ ਮੈਂਬਰ ਨੇ ਕਿਹਾ, &lsquo&lsquoਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਜਦੋਂ ਐੱਸ ਆਈ ਆਰ ਕਰਵਾਇਆ ਜਾਵੇ ਤਾਂ ਇਹ ਯਕੀਨੀ ਬਣਾਓ ਕਿ ਸਾਰੇ ਅਸਲੀ ਨਾਮ ਸ਼ਾਮਲ ਕੀਤੇ ਜਾਣ।