ਬਾਬਾ ਬਾਲ ਜੋਗੀ ਪ੍ਰਗਟ ਨਾਥ ਜੀ ਨੂੰ ਭਗਵਾਨ ਵਾਲਮੀਕਿ ਜੀ ਤੀਰਥ ਸਥਲ(ਰਾਮ ਤੀਰਥ) ਦੇ ਸ਼ਰਾਈਨ ਬੋਰਡ ਦੇ ਸਲਾਹਕਾਰ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਤੇ ਪੰਜਾਬ ਸਰਕਾਰ ਦਾ ਧੰਨਵਾਦ : ਦਲਵੀਰ ਭੱਟੀ

ਰੋਮ ਇਟਲੀ  ਗੁਰਸ਼ਰਨ ਸਿੰਘ ਸੋਨੀ) ਬੀਤੇ ਦਿਨੀ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋ ਇੱਕ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ ਹੋਇਆਂ ਭਗਵਾਨ ਵਾਲਮੀਕਿ ਯੋਗ ਆਸ਼ਰਮ ਡੇਰਾ ਸਵਾਮੀ ਲਾਲ ਨਾਥ ਜੀ ਰਹੀਮਪੁਰ ਨਕੋਦਰ ਦੇ ਸੇਵਾਦਾਰ ਬਾਬਾ ਬਾਲ ਜੋਗੀ ਪ੍ਰਗਟ ਨਾਥ ਜੀ ਨੂੰ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਦੇ ਸ਼ਰਾਈਨ ਬੋਰਡ ਦੇ ਸਲਾਹਕਾਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਇਸ ਮੌਕੇ ਭਗਵਾਨ ਵਾਲਮੀਕਿ ਜੀ ਸਭਾ ਯੂਰਪ ਦੇ ਪ੍ਰਧਾਨ ਦਲਵੀਰ ਭੱਟੀ ਤੇ ਸਮੂਹ ਅਹੁਦੇਦਾਰਾਂ ਵੱਲੋਂ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਲਮੀਕਿ ਭਾਈਚਾਰੇ ਨੂੰ ਸਨਮਾਨ ਦਿੱਤਾ ਗਿਆ ਹੈ ਉਸ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਤੇ ਬਾਬਾ ਬਾਲ ਜੋਗੀ ਪ੍ਰਗਟ ਨਾਥ ਜੀ ਨੂੰ ਯੂਰਪ ਦੀਆਂ ਸਮੁੱਚੀਆਂ ਸੰਗਤਾਂ ਵੱਲੋਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਰਹਿਨੁਮਾਈ ਹੇਠ ਵਾਲਮੀਕਿ ਭਾਈਚਾਰੇ ਨੂੰ ਹੋਰ ਮਾਣ ਸਤਿਕਾਰ ਮਿਲੇਗਾ। ਇਸ ਮੌਕੇ ਵਿਸ਼ਨੂੰ ਕੁਮਾਰ ਸੋਨੀ, ਜਤਿੰਦਰ ਕੁਮਾਰ, ਰਵਿੰਦਰ ਸੋਨੀ, ਹਰਦੀਪ ਸਿੰਘ, ਗੁਰੂ ਦੱਤ ਜੀ, ਕਰਨ ਭਨੋਟ ਆਦਿ ਹਾਜ਼ਰ ਸਨ ।