ਤਰਨ ਤਾਰਨ ਵਿੱਚ ‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਆਮ ਆਦਮੀ ਪਾਰਟੀ ਦੇ ਪਿੰਡ ਠੱਠੀਆਂ ਮਹੰਤਾਂ ਦੇ 40 ਸਾਲਾ ਸਰਪੰਚ ਹਰਬਰਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਦਾ ਰਿਸ਼ਤੇਦਾਰ ਜਰਮਨਦੀਪ ਸਿੰਘ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ 3.15 ਵਜੇ ਪਿੰਡ ਸ਼ੇਰੋਂ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਦੋ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਹ ਪਿੰਡ ਇੱਕ-ਦੂਜੇ ਤੋਂ ਲਗਪਗ ਛੇ ਕਿਲੋਮੀਟਰ ਦੀ ਦੂਰੀ &rsquoਤੇ ਹਨ। ਇਸ ਘਟਨਾ ਨੇ ਜਨਤਾ ਅਤੇ &lsquoਆਪ&rsquo ਦੇ ਹੇਠਲੇ ਪੱਧਰ ਦੇ ਸਿਆਸਤਦਾਨਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ, ਕਿਉਂਕਿ ਦੋ ਮਹੀਨਿਆਂ ਵਿੱਚ ਇਹ ਇਸ ਤਰ੍ਹਾਂ ਦੀ ਦੂਜੀ ਵਾਰਦਾਤ ਹੈ। ਇਸ ਤੋਂ ਪਹਿਲਾਂ ਪੰਜ ਜਨਵਰੀ ਨੂੰ ਤਰਨਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਦੇ &lsquoਆਪ&rsquo ਸਰਪੰਚ ਜਰਮਲ ਸਿੰਘ ਦਾ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।