ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤਾ ਅਪ੍ਰੈਲ ’ਚ ਲਾਗੂ ਹੋਣ ਦੀ ਸੰਭਾਵਨਾ: ਪੀਯੂਸ਼ ਗੋਇਲ

ਨਵੀਂ ਦਿੱਲੀ: ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁਕਰਵਾਰ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਵਿਚਕਾਰ ਅੰਤਰਿਮ ਵਪਾਰ ਸਮਝੌਤੇ &rsquoਤੇ ਮਾਰਚ &rsquoਚ ਦਸਤਖ਼ਤ ਹੋਣ ਅਤੇ ਅਪ੍ਰੈਲ &rsquoਚ ਇਸ ਦੇ ਲਾਗੂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਬਰਤਾਨੀਆ ਅਤੇ ਓਮਾਨ ਨਾਲ ਮੁਕਤ ਵਪਾਰ ਸਮਝੌਤੇ (ਐਫ਼.ਟੀ.ਏ.) ਵੀ ਅਪ੍ਰੈਲ &rsquoਚ ਲਾਗੂ ਹੋਣ ਦੀ ਉਮੀਦ ਹੈ।
ਨਿਊਜ਼ੀਲੈਂਡ ਨਾਲ ਸਮਝੌਤਾ ਸਤੰਬਰ &rsquoਚ ਲਾਗੂ ਹੋ ਸਕਦਾ ਹੈ। ਭਾਰਤ ਅਤੇ ਅਮਰੀਕਾ ਦੇ ਅਧਿਕਾਰੀਆਂ ਵਿਚਕਾਰ ਅੰਤਰਿਮ ਵਪਾਰ ਸਮਝੌਤੇ ਦੇ ਕਾਨੂੰਨੀ ਖਰੜੇ ਨੂੰ ਅੰਤਮ ਰੂਪ ਦੇਣ ਲਈ ਤਿੰਨ ਦਿਨਾਂ ਦੀ ਬੈਠਕ 23 ਫ਼ਰਵਰੀ ਤੋਂ ਅਮਰੀਕਾ &rsquoਚ ਸ਼ੁਰੂ ਹੋਵੇਗੀ। ਇਸ ਮਹੀਨੇ ਦੀ ਸ਼ੁਰੂਆਤ &rsquoਚ ਭਾਰਤ ਅਤੇ ਅਮਰੀਕਾ ਨੇ ਇਕ ਸਾਂਝਾ ਬਿਆਨ ਜਾਰੀ ਕਰ ਕੇ ਐਲਾਨ ਕੀਤਾ ਸੀ ਕਿ ਅੰਤਰਿਮ ਵਪਾਰ ਸਮਝੌਤੇ ਲਈ ਰੂਪਰੇਖਾ ਤੈਅ ਕਰ ਲਈ ਗਈ ਹੈ।