ਸਾਰੀਆਂ ਭਾਸ਼ਾਵਾਂ ਬਰਾਬਰ ਸਤਿਕਾਰ ਯੋਗ ਹਨ: ਮਮਤਾ ਬੈਨਰਜੀ

ਕੋਲਕਾਤਾ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਨਿਚਰਵਾਰ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਉਤੇ ਲੋਕਾਂ ਨੂੰ ਵਧਾਈ ਦਿਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਭਾਸ਼ਾਵਾਂ ਬਰਾਬਰ ਸਤਿਕਾਰ ਦੀਆਂ ਹੱਕਦਾਰ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਹਮਲੇ ਤੋਂ ਬਚਾਇਆ ਜਾਣਾ ਚਾਹੀਦਾ ਹੈ।

ਭਾਸ਼ਾ ਅੰਦੋਲਨਾਂ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਸ਼ਾਈ ਵੰਨ-ਸੁਵੰਨਤਾ ਦਾ ਸਨਮਾਨ ਕਰਦੀ ਹੈ ਅਤੇ ਕਈ ਭਾਸ਼ਾਵਾਂ ਨੂੰ ਅਧਿਕਾਰਤ ਮਾਨਤਾ ਦਿਤੀ ਹੈ। ਉਨ੍ਹਾਂ ਕਿਹਾ ਕਿ ਬੰਗਾਲੀ ਨਾ ਸਿਰਫ ਮਹਾਨ ਸਾਹਿਤਕ ਵਿਰਾਸਤ ਦੀ ਭਾਸ਼ਾ ਹੈ, ਬਲਕਿ ਸਾਰੇ ਭਾਸ਼ਾਈ ਭਾਈਚਾਰਿਆਂ ਦਾ ਸਤਿਕਾਰ ਕਰਨ ਦੀ ਵਿਆਪਕ ਵਚਨਬੱਧਤਾ ਦਾ ਹਿੱਸਾ ਹੈ।

ਉਨ੍ਹਾਂ ਨੇ &lsquoਐਕਸ&rsquo ਉਤੇ ਇਕ ਪੋਸਟ ਵਿਚ ਕਿਹਾ, &lsquo&lsquoਅਸੀਂ ਇਹ ਵੀ ਯਕੀਨੀ ਕੀਤਾ ਹੈ ਕਿ ਹਰ ਵਿਅਕਤੀ, ਉਹ ਭਾਵੇਂ ਜੋ ਮਰਜ਼ੀ ਭਾਸ਼ਾ ਬੋਲਦਾ ਹੋਵੇ, ਉਸ ਨੂੰ ਸੂਬੇ ਵਿਚ ਅਪਣੀ ਮਾਤ ਭਾਸ਼ਾ ਵਿਚ ਪੜ੍ਹਨ ਦਾ ਮੌਕਾ ਮਿਲੇ।&rsquo&rsquo ਬੈਨਰਜੀ ਨੇ ਕਿਹਾ ਕਿ ਸੂਬੇ ਨੇ ਕਈ ਭਾਸ਼ਾਈ ਸਮੂਹਾਂ ਲਈ ਭਾਸ਼ਾ ਅਕੈਡਮੀਆਂ ਸਥਾਪਤ ਕੀਤੀਆਂ ਹਨ।

ਉਨ੍ਹਾਂ ਕਿਹਾ, &lsquo&lsquoਇਸ ਪਵਿੱਤਰ ਦਿਨ ਉਤੇ ਅਸੀਂ ਅਪਣੇ ਵਾਅਦੇ ਦੀ ਪੁਸ਼ਟੀ ਕਰਦੇ ਹਾਂ ਕਿ ਜੇਕਰ ਕਿਸੇ ਭਾਸ਼ਾ ਉਤੇ ਹਮਲਾ ਹੁੰਦਾ ਹੈ ਤਾਂ ਅਸੀਂ ਸਾਰੇ ਇਸ ਦੇ ਵਿਰੁਧ ਇਕਜੁੱਟ ਹੋਵਾਂਗੇ। ਸਾਰੀਆਂ ਭਾਸ਼ਾਵਾਂ ਬਰਾਬਰ ਸਨਮਾਨ ਦੀਆਂ ਹੱਕਦਾਰ ਹਨ।&rsquo&rsquo