ਦਿੱਲੀ ਦੇ ਲਾਲ ਕਿਲ੍ਹੇ ਸਾਹਮਣੇ ਧਮਾਕੇ ਦਾ ਅਲਰਟ, ਚਾਂਦਨੀ ਚੌਂਕ ਦੇ ਮੰਦਿਰ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ!

ਸੁਰੱਖਿਆ ਏਜੰਸੀਆਂ ਨੇ ਇੱਕ ਵਾਰ ਫਿਰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਖੁਫੀਆ ਸੂਤਰਾਂ ਮੁਤਾਬਕ ਲਸ਼ਕਰ-ਏ-ਤੋਇਬਾ (LeT) ਦੇ ਅੱਤਵਾਦੀ ਲਾਲ ਕਿਲ੍ਹੇ ਦੇ ਨੇੜੇ ਧਮਾਕੇ ਦੀ ਯੋਜਨਾ ਬਣਾ ਰਹੇ ਹਨ। ਚਾਂਦਨੀ ਚੌਕ ਵਿੱਚ ਇੱਕ ਪ੍ਰਮੁੱਖ ਮੰਦਰ ਇੱਕ ਖਾਸ ਨਿਸ਼ਾਨੇ &lsquoਤੇ ਹੈ।

ਸੂਤਰਾਂ ਮੁਤਾਬਕ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (LeT) ਇੱਕ IED ਹਮਲੇ ਦੀ ਯੋਜਨਾ ਬਣਾ ਰਿਹਾ ਹੈ। ਪਾਕਿਸਤਾਨ ਦੇ ਇਸਲਾਮਾਬਾਦ ਵਿੱਚ 6 ਫਰਵਰੀ ਨੂੰ ਇੱਕ ਮਸਜਿਦ ਵਿੱਚ ਹੋਏ ਧਮਾਕੇ ਤੋਂ ਬਾਅਦ ਸੰਗਠਨ ਕਥਿਤ ਤੌਰ &lsquoਤੇ ਭਾਰਤ ਵਿੱਚ ਇੱਕ ਵੱਡੇ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਹੈ।

ਜਿਵੇਂ ਹੀ ਸੁਰੱਖਿਆ ਏਜੰਸੀਆਂ ਨੂੰ ਇਨਪੁਟ ਮਿਲੀ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਲਾਲ ਕਿਲ੍ਹਾ, ਚਾਂਦਨੀ ਚੌਕ ਅਤੇ ਆਲੇ-ਦੁਆਲੇ ਦੇ ਧਾਰਮਿਕ ਸਥਾਨਾਂ &lsquoਤੇ ਸੁਰੱਖਿਆ ਵਧਾ ਦਿੱਤੀ। ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਸ਼ੱਕੀ ਗਤੀਵਿਧੀਆਂ &lsquoਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।

ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਲਸ਼ਕਰ-ਏ-ਤੋਇਬਾ (LeT) ਦੇ ਅੱਤਵਾਦੀ ਦੇਸ਼ ਦੇ ਪ੍ਰਮੁੱਖ ਮੰਦਰਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ, ਜਿਸ ਵਿੱਚ ਦਿੱਲੀ ਦਾ ਚਾਂਦਨੀ ਚੌਕ ਦਾ ਮੰਦਰ ਨਿਸ਼ਾਨੇ &lsquoਤੇ ਹੋ ਸਕਦਾ ਹੈ। ਇਸ ਸਮੇਂ ਕਿਸੇ ਵੀ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।