ਸ਼੍ੋਮਣੀ ਅਕਾਲੀ ਦਲ ਵੱਲੋਂ ਵਿੱਢੀ ‘ਪੰਜਾਬ ਬਚਾਓ, ਸੁਖਬੀਰ ਸਿੰਘ ਬਾਦਲ ਲਿਆਓ’ ਮੁਹਿੰਮ

ਸ਼੍ੋਮਣੀ ਅਕਾਲੀ ਦਲ ਵੱਲੋਂ ਵਿੱਢੀ &lsquoਪੰਜਾਬ ਬਚਾਓ, ਸੁਖਬੀਰ ਸਿੰਘ ਬਾਦਲ ਲਿਆਓ&rsquo ਮੁਹਿੰਮ ਤਹਿਤ ਅੱਜ ਇੱਥੇ ਦਾਣਾ ਮੰਡੀ ਵਿੱਚ ਰੈਲੀ ਕੀਤੀ ਗਈ। ਅਕਾਲੀ ਦਲ ਦੀ ਚੋਣ ਮੁਹਿੰਮ ਦਾ ਬਿਗਲ ਵਜਾਉਂਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਆਧਾਰਿਤ ਸਾਰੀਆਂ ਪਾਰਟੀਆਂ ਨੂੰ ਪੰਜਾਬ ਵਿੱਚੋਂ ਬਾਹਰ ਕਰਨ ਲਈ ਤੂਫ਼ਾਨ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ &rsquoਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਭ੍ਰਿਸ਼ਟ ਮੁੱਖ ਮੰਤਰੀ ਨੇ ਪੰਜਾਬ ਨੂੰ ਲੁੱਟ ਕੇ ਆਸਟਰੇਲੀਆ ਵਿੱਚ 2500 ਏਕੜ ਜ਼ਮੀਨ ਬਣਾ ਲਈ ਹੈ ਅਤੇ ਉਹ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ &rsquoਤੇ ਸਮਝੌਤੇ ਲਈ ਪੱਬਾਂ ਭਾਰ ਹੈ।

ਸੁਖਬੀਰ ਨੇ ਕਿਹਾ ਕਿ ਕੇਂਦਰ ਨੇ ਭਗਵੰਤ ਮਾਨ ਖ਼ਿਲਾਫ਼ ਫਾਈਲ ਤਿਆਰ ਕੀਤੀ ਹੈ, ਜਿਸ ਕਾਰਨ ਉਹ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਲਈ ਮਜਬੂਰ ਹੈ ਪਰ ਸ਼੍ਰੋਮਣੀ ਅਕਾਲੀ ਦਲ ਪਾਣੀ ਦੀ ਬੂੰਦ ਵੀ ਸੂਬੇ ਵਿੱਚੋਂ ਬਾਹਰ ਨਹੀਂ ਜਾਣ ਦੇਵੇਗਾ। ਉਨ੍ਹਾਂ ਅਕਾਲੀ ਦਲ ਵੱਲੋਂ ਵਿਸਾਖੀ ਤੋਂ ਪਹਿਲਾਂ ਕੀਤੀਆਂ ਜਾਣ ਵਾਲੀਆਂ 40 ਰੈਲੀਆਂ ਦਾ ਜ਼ਿਕਰ ਦਿੰਦਿਆਂ ਕਿਹਾ ਕਿ ਪੰਜਾਬੀ 2027 ਵਿੱਚ ਅਕਾਲੀ ਦਲ ਦੀ ਵਾਪਸੀ ਲਈ ਪੱਬਾਂ ਭਾਰ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਬਣਨ &rsquoਤੇ ਕਿਸਾਨਾਂ ਨੂੰ ਹਫ਼ਤੇ ਦੇ ਅੰਦਰ-ਅੰਦਰ ਟਿਊੁਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੂਬੇ ਦੀ ਮੌਜੂਦਾ ਸਥਿਤੀ ਦੀ ਐਮਰਜੈਂਸੀ ਨਾਲ ਤੁਲਨਾ ਕਰਦਿਆਂ ਕਿਹਾ ਕਿ ਸਰਕਾਰ ਖ਼ਿਲਾਫ਼ ਬੋਲਣ ਵਾਲਿਆਂ ਖ਼ਿਲਾਫ਼ ਪਰਚੇ ਕੀਤੇ ਜਾਂਦੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਪਹੁੰਚੇ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ।