ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਕੇਸ ’ਚ ਜ਼ਮਾਨਤ

ਵਿਸ਼ੇਸ਼ ਅਦਾਲਤ ਨੇ ਕਾਰੋਬਾਰੀ ਰਾਜ ਕੁੰਦਰਾ ਨੂੰ ਕਥਿਤ ਬਿਟਕੁਆਇਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਹੈ। ਪੀ ਐੱਮ ਐੱਲ ਏ ਕੇਸਾਂ ਲਈ ਵਿਸ਼ੇਸ਼ ਜੱਜ ਆਰ ਬੀ ਰੋਟੇ ਨੇ ਕੇਸ ਵਿੱਚ ਈ ਡੀ ਵੱਲੋਂ ਦਰਜ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਜਨਵਰੀ ਵਿੱਚ ਕੁੰਦਰਾ ਨੂੰ ਸੰਮਨ ਜਾਰੀ ਕੀਤੇ ਸਨ। ਕੁੰਦਰਾ ਨੇ ਅੱਜ ਕੋਰਟ ਵਿੱਚ ਪੇਸ਼ ਹੋ ਕੇ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ, ਜਿਸ ਨੂੰ ਕੋਰਟ ਨੇ ਸਵੀਕਾਰ ਕਰ ਲਿਆ। ਕੁੰਦਰਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਸ ਦਾ ਮੁਵੱਕਿਲ 2021 ਤੋਂ ਜਾਂਚ ਵਿੱਚ ਸਹਿਯੋਗ ਕਰ ਰਿਹਾ ਹੈ ਤੇ ਕੇਸ ਨਾਲ ਸਬੰਧਤ ਦਸਤਾਵੇਜ਼ ਜਾਂਚ ਏਜੰਸੀ ਕੋਲ ਮੌਜੂਦ ਹਨ, ਜਿਸ ਕਰਕੇ ਕੁੰਦਰਾ ਦੀ ਹਿਰਾਸਤ ਦੀ ਲੋੜ ਨਹੀਂ।