ਮੁੱਖ ਮੰਤਰੀ ਨੇ ਕੀਤਾ ‘ਮੇਰੀ ਰਸੋਈ’ ਯੋਜਨਾ ਦਾ ਐਲਾਨ 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ &lsquoਮੇਰੀ ਰਸੋਈ&rsquo ਯੋਜਨਾ ਦੇ ਤਹਿਤ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹੁਣ ਨੀਲੇ ਕਾਰਡ ਧਾਰਕ ਪਰਿਵਾਰਾਂ ਲਈ ਵਿਸ਼ੇਸ਼ ਫੂਡ ਕਿੱਟ ਤਿਆਰ ਕਰੇਗੀ। ਇਸ ਯੋਜਨਾ ਨਾਲ ਲਗਪਗ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਵਾਂ ਵਿੱਚ ਸੁਧਾਰ ਕਰ ਰਹੀ ਹੈ। ਕਈ ਵਾਰ ਅਜਿਹੀਆਂ ਲੋੜਾਂ ਸਾਹਮਣੇ ਆਉਂਦੀਆਂ ਹਨ, ਜੋ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਦੇ ਸਮੇਂ ਸਪੱਸ਼ਟ ਨਹੀਂ ਹੁੰਦੀਆਂ। ਇਨ੍ਹਾਂ ਲੋੜਾਂ ਨੂੰ ਦੇਖਦੇ ਹੋਏ ਹੀ ਇਹ ਫ਼ੈਸਲਾ ਲਿਆ ਗਿਆ ਹੈ। ਹੁਣ ਤੱਕ ਲਾਭਪਾਤਰੀਆਂ ਨੂੰ ਸਿਰਫ਼ ਕਣਕ ਮੁਹੱਈਆ ਕਰਵਾਈ ਜਾਂਦੀ ਸੀ, ਪਰ ਨਵੀਂ ਵਿਵਸਥਾ ਦੇ ਤਹਿਤ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਖਾਧ ਪਦਾਰਥ ਵੀ ਦਿੱਤੇ ਜਾਣਗੇ।