ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: CM ਭਗਵੰਤ ਮਾਨ
_24Feb26073547AM.jfif)
ਮਾਨਸਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ ਨਹੀਂ ਸੀ, ਸਗੋਂ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਲਈ ਸੱਤਾ ਹਾਸਲ ਕਰਨ ਦੀ ਚਿੰਤਾ ਸੀ। ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ., ਜੋ ਹਰ ਸਾਲ 240 ਵਿਦਿਆਰਥੀਆਂ ਨੂੰ ਹੁਨਰਮੰਦ ਬਣਾਏਗੀ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਚੋਣ ਸੁਪਨਾ ਪੂਰਾ ਕਰਨ ਲਈ ਦੂਜੀਆਂ ਪਾਰਟੀਆਂ ਦੇ ਦਲ-ਬਦਲੂਆਂ ''ਤੇ ਨਿਰਭਰ ਕਰ ਰਹੀ ਹੈ ਪਰ ਪੰਜਾਬ ਨੇ ਵੱਖਰਾ ਰਸਤਾ ਚੁਣਿਆ ਹੈ।
ਪੰਜਾਬ ਸਰਕਾਰ ਵੱਲੋਂ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਅਤੇ ਤਰੱਕੀ ਤੇ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ &lsquoਆਪ ਸਰਕਾਰ, ਪੰਜਾਬ ਵਿਕਾਸ ਦੇ ਲਈ ਨਵੇਂ ਇੰਜਣ ''ਤੇ ਚੱਲ ਰਹੀ ਹੈ, ਜਦੋਂ ਕਿ ਭਾਜਪਾ, ਅਕਾਲੀ ਦਲ ਤੇ ਕਾਂਗਰਸ ਦੇ ਇੰਜਣ ਪੁਰਾਣੇ ਹੋ ਚੁੱਕੇ ਹਨ ਅਤੇ ਸੂਬੇ ਨੂੰ ਅੱਗੇ ਵਧਾਉਣ ਦੇ ਸਮਰੱਥ ਨਹੀਂ ਹਨ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, &ldquoਅਕਾਲੀ ਦਲ ਖ਼ੁਦ ਇਕ ਡਾਇਨਾਸੋਰ ਹੈ, ਜਿਸ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਕਮਾਈ ਨੂੰ ਹੜੱਪ ਲਿਆ। ਜਿੱਥੇ &lsquoਆਪ'' ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਦੇ ਨੌਜਵਾਨਾਂ ਨੂੰ ਡਾਇਨਾਸੋਰ ਯੁੱਗ ਵਿੱਚ ਵਾਪਸ ਖਿੱਚਣ ''ਤੇ ਤੁਲਿਆ ਹੋਇਆ ਹੈ।"
ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਡਾਇਨਾਸੋਰ ਮਨੁੱਖਾਂ ਲਈ ਘਾਤਕ ਸਨ। ਉਨ੍ਹਾਂ ਕਿਹਾ ਕਿ ਡਾਇਨਾਸੋਰ ਅਕਾਲੀਆਂ ਦਾ ਪਸੰਦੀਦਾ ਜਾਨਵਰ ਹੈ ਕਿਉਂਕਿ ਅਕਾਲੀਆਂ ਨੇ ਵੀ ਪੰਜਾਬ ਤੇ ਪੰਜਾਬੀਆਂ ਦੀ ਮਿਹਨਤ ਦੀ ਕਮਾਈ ਖਾਧੀ ਹੈ। ਉਨ੍ਹਾਂ ਕਿਹਾ, &ldquoਲੋਕ ਕਦੇ ਵੀ ਅਜਿਹੇ ਆਗੂਆਂ ਨੂੰ ਨਹੀਂ ਚੁਣਨਗੇ, ਜਿਨ੍ਹਾਂ ਨੇ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਆਪਣੀਆਂ ਘਿਨਾਉਣੀਆਂ ਹਰਕਤਾਂ ਨਾਲ ਸਾਡੀਆਂ ਪੀੜ੍ਹੀਆਂ ਨੂੰ ਹੜੱਪ ਲਿਆ ਹੈ।"